ਪੜਚੋਲ ਕਰੋ

Jalandhar Result: 'ਜਲੰਧਰ ਪੱਛਮੀ ਦੇ ਲੋਕਾਂ ਨੇ ਰਚਿਆ ਇਤਿਹਾਸ, ਇਮਾਨਦਾਰੀ ਦੀ ਰਾਜਨੀਤੀ ਦੀ ਹੋਈ ਜਿੱਤ'

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਆਪ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਦੇ ਵਲੰਟੀਅਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

Punjab News:  ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਸ਼ਨੀਵਾਰ ਨੂੰ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਪਾਰਟੀ ਦੇ ਉਮੀਦਵਾਰ ਅਤੇ ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ ਅਤੇ ‘ਆਪ’ ਦੇ ਸੀਨੀਅਰ ਆਗੂਆਂ ਨੇ ਇਸ ਜਿੱਤ ਦਾ ਜਸ਼ਨ ਜਲੰਧਰ ਪੱਛਮੀ ਦੇ ਲੋਕਾਂ ਨਾਲ ਮਨਾਇਆ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਰੋਡ ਸ਼ੋਅ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਆਪ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਦੇ ਵਲੰਟੀਅਰਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੋਹਿੰਦਰ ਭਗਤ ਅਤੇ ਆਪ ਦੇ ਵਲੰਟੀਅਰਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ 'ਆਪ' ਨੂੰ ਇੰਨਾ ਵੱਡਾ ਫ਼ਤਵਾ ਦਿੱਤਾ ਹੈ ਕਿ ਉਨ੍ਹਾਂ ਦਾ ਧੰਨਵਾਦ ਕਰਨ ਲਈ ਉਨ੍ਹਾਂ ਕੋਲ ਸ਼ਬਦ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ‘ਆਪ’ ਆਗੂਆਂ ਅਤੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਝੂਠ ਅਤੇ ਡਰਾਮੇਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰੀ ਨੂੰ ਚੁਣਿਆ ਹੈ। 

ਅਰੋੜਾ ਨੇ ਕਿਹਾ ਕਿ ਇਹ ਫ਼ਤਵਾ ਪੰਜਾਬ ਦੀਆਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਲਈ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਕਾਂਗਰਸ ਦੀ ਜਿੱਤ ਤੋਂ ਬਾਅਦ ਕਾਂਗਰਸ ਬਹੁਤ ਜ਼ਿਆਦਾ ਆਤਮਵਿਸ਼ਵਾਸ ਵਿੱਚ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜਾ ਭਾਜਪਾ ਅਤੇ ਸ਼ੀਤਲ ਅੰਗੁਰਾਲ ਲਈ ਵੀ ਸੰਦੇਸ਼ ਹੈ। 

 ਉਨ੍ਹਾਂ ਕਿਹਾ ਕਿ ਭਾਜਪਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਦੋ ਸੀਟਾਂ ਹੀ ਜਿੱਤੀਆਂ ਸਨ ਪਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਇੱਕ ਵੀ ਸੀਟ ਨਹੀਂ ਮਿਲੀ। ਅਰੋੜਾ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਜਿੰਨੇ ਮਰਜ਼ੀ ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਲਵੇ ਪਰ ਪੰਜਾਬ ਦੇ ਲੋਕ 'ਆਪ' ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਨ। 

ਹਲਕਾ ਜਲੰਧਰ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹਲਕਾ ਵਿਧਾਇਕ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮਾਨ ਸਰਕਾਰ ਦੇ ਕੰਮਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਫ਼ਤਵੇ ਦਾ ਮਤਲਬ ਹੈ ਕਿ ਲੋਕ ਮਾਨ ਸਰਕਾਰ ਦੀ ਕਾਰਜਸ਼ੈਲੀ ਨੂੰ ਪਸੰਦ ਕਰਦੇ ਹਨ। ਉਨ੍ਹਾਂ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਜਲੰਧਰ ਪੱਛਮੀ ਹਲਕੇ ਦਾ ਸੁਧਾਰ ਕਰਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੇ ਕਈ ਖੇਤਰਾਂ ਦੇ ਮਾੜੇ ਪ੍ਰਬੰਧਾਂ ਅਤੇ ਅਣਗਹਿਲੀ ਕਾਰਨ ਇਹ ਹਲਕਾ ਜਲੰਧਰ ਦਾ ਸਭ ਤੋਂ ਅਸੁਰੱਖਿਅਤ ਇਲਾਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਇਸ ਨੂੰ ਜਲੰਧਰ ਦਾ ਸਭ ਤੋਂ ਵਧੀਆ ਅਤੇ ਸੁਰੱਖਿਅਤ ਖੇਤਰ ਬਣਾਏਗੀ। ਉਨ੍ਹਾਂ ਨੇ 'ਆਪ' ਦੇ ਵਰਕਰਾਂ ਅਤੇ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਇੱਕਤਰਫ਼ਾ ਜਿੱਤ ਨੂੰ ਯਕੀਨੀ ਬਣਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Health Tips: 50 ਦੀ ਉਮਰ ਤੋਂ ਬਾਅਦ ਯੌਨ ਸ਼ਕਤੀ ਵਧਾਉਣ ਲਈ ਖਾਓ ਆਹ ਤਿੰਨ ਅਨਮੋਲ ਚੀਜ਼ਾ

Embed widget