ਪੜਚੋਲ ਕਰੋ

Jalandhar News: ਆਪ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵਿਧਾਇਕ ਨੇ ਕਿਹਾ- ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਵਿਧਾਇਕ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਜਿਸ ਤੋਂ ਬਾਅਦ ਵਰਕਰਾਂ ਦੀ ਮਦਦ ਨਾਲ ਜ਼ਖਮੀ ਆਗੂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਉਹ ਵੀ ਹਸਪਤਾਲ ਪਹੁੰਚ ਗਏ।

Crime News: ਜਲੰਧਰ 'ਚ ਵੈੜਿੰਗ ਗੇਟ ਨੇੜੇ 'ਆਪ' ਸਰਕਾਰ ਦੇ ਸਰਕਾਰ ਤੁਹਾਡੇ ਦੁਆਰ ਕੈਂਪ 'ਤੇ ਇੱਕ ਵਿਅਕਤੀ 'ਤੇ ਜਾਨਲੇਵਾ ਹਮਲਾ ਹੋਇਆ ਹੈ ਜਿਸ ਵਿੱਚ ‘ਆਪ’ ਆਗੂ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। 
ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਵੀ ਸਿਵਲ ਹਸਪਤਾਲ ਦੇ ਆਗੂ ਨੂੰ ਮਿਲਣ ਲਈ ਪਹੁੰਚੇ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਲਈ ਜਲੰਧਰ ਕੈਂਪਸ ਥਾਣੇ ਦੀ ਪੁਲਿਸ ਸਿਵਲ ਹਸਪਤਾਲ ਪਹੁੰਚੀ ਸੀ।

ਜ਼ਖ਼ਮੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵੇਰ ਤੋਂ ਹੀ ਕੈਂਪ ਚਲਾਇਆ ਜਾ ਰਿਹਾ ਸੀ। ਜਿਵੇਂ ਹੀ ਕੈਂਪ ਦੀ ਸਮਾਪਤੀ ਹੋਈ ਤਾਂ ਕੁਝ ਦੇਰ ਬਾਅਦ ਚਾਰ-ਪੰਜ ਨੌਜਵਾਨ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਹ ਉਥੋਂ ਭੱਜ ਗਏ।

ਮਹਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੀ ਸਾਬਕਾ ਕੌਂਸਲਰ ਪਰਵੀਨਾ ਮਨੂੰ ਦੇ ਪਤੀ ਮਨੋਜ ਮੰਨੂ ਦੇ ਕਹਿਣ ’ਤੇ ਨੌਜਵਾਨਾਂ ਨੇ ਉਸ ’ਤੇ ਹਮਲਾ ਕੀਤਾ। ਹਮਲਾ ਕਰਨ ਵਾਲੇ ਨੌਜਵਾਨਾਂ ਵਿੱਚ ਭੱਲੂ, ਬਾਬਾ, ਕਾਕਾ ਅਤੇ ਹੋਰ ਅਣਪਛਾਤੇ ਵਿਅਕਤੀ ਸਾਰੇ ਵੜਿੰਗ ਦੇ ਵਸਨੀਕ ਸਨ।

ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਸੀ ਵਿਵਾਦ ਹੋਇਆ 
ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੇ ਪੰਡਾਲ 'ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਉਸ ਦਾ ਅਤੇ ਸਾਬਕਾ ਕੌਂਸਲਰ ਪਤੀ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੌਂਸਲਰ ਪਤੀ ਨੇ ਉਕਤ ਹਮਲਾਵਰਾਂ ਨੂੰ ਬੁਲਾ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ ਹੈ।

ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨੇ ਦੱਸਿਆ ਕਿ ‘ਆਪ’ ਸਰਕਾਰ ਵੱਲੋਂ ਚਲਾਈ ਗਈ ਸਕੀਮ ਤਹਿਤ ਅੱਜ ਵੜਿੰਗ ਗੇਟ ਵਿਖੇ ਕੈਂਪ ਲਗਾਇਆ ਗਿਆ। ਸਾਡੀ ਪੂਰੀ ਟੀਮ ਉੱਥੇ ਕੰਮ ਕਰ ਰਹੀ ਸੀ। ਸਾਰੇ ਵਰਕਰ ਸੇਵਾ ਕਰ ਰਹੇ ਸਨ। ਜਿੱਥੇ ਕਰੀਬ ਚਾਰ-ਪੰਜ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਵਿਧਾਇਕ ਨੇ ਕਿਹਾ- ਸਾਡੀ ਪਾਰਟੀ ਦੇ ਆਗੂ ਮਹਿੰਦਰ ਸਿੰਘ ਵੜਿੰਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਵਿਧਾਇਕ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਜਿਸ ਤੋਂ ਬਾਅਦ ਵਰਕਰਾਂ ਦੀ ਮਦਦ ਨਾਲ ਜ਼ਖਮੀ ਆਗੂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਉਹ ਵੀ ਹਸਪਤਾਲ ਪਹੁੰਚ ਗਏ। ਵਿਧਾਇਕ ਨੇ ਕਿਹਾ- ਮੇਰੇ ਵਰਕਰਾਂ 'ਤੇ ਜਾਨਲੇਵਾ ਹਮਲਾ ਹੋਇਆ ਹੈ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਟਾਪ ਹੈਡਲਾਈਨ

Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ! 15 ਫੁੱਟ ਡੂੰਘੇ ਖੇਤ 'ਚ ਡਿੱਗੀ ਕਾਰ; ਮੱਚਿਆ ਹੜਕੰਪ
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ! 15 ਫੁੱਟ ਡੂੰਘੇ ਖੇਤ 'ਚ ਡਿੱਗੀ ਕਾਰ; ਮੱਚਿਆ ਹੜਕੰਪ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget