Punjab News: ਪੰਜਾਬ ਦੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ (Raman Arora) ਦੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਅਤੇ ਐਕਸ) ਅਕਾਊਂਟ ਹੈਕ ਕਰ ਲਏ ਗਏ ਹਨ। ਜਲੰਧਰ ਸਿਟੀ ਪੁਲਿਸ ਦੀਆਂ ਟੀਮਾਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਸ ਅਕਾਊਂਟ ਨੂੰ ਕਿਸਨੇ ਹੈਕ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਧਾਇਕ ਰਮਨ ਅਰੋੜਾ ਦੇ ਫਾਲੋਅਰਸ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਅਕਾਊਂਟ ਤੋਂ ਕੁਝ ਅਜੀਬ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਖਾਤਾ ਹੈਕ ਕਰ ਲਿਆ ਗਿਆ ਸੀ।
ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਅਕਾਊਂਟ ਕਿੱਥੋਂ ਚਲਾਇਆ ਜਾ ਰਿਹਾ ਹੈ ਤੇ ਵਿਧਾਇਕ ਅਰੋੜਾ ਦੇ ਅਕਾਊਂਟ ਤੋਂ ਪੋਸਟ ਕਿਸ ਸਰਵਰ ਤੋਂ ਸਾਂਝੀ ਕੀਤੀ ਗਈ ਸੀ।
ਜਦੋਂ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਟਵਿੱਟਰ ਅਕਾਊਂਟ ਤੇ ਇੰਸਟਾਗ੍ਰਾਮ ਆਈਡੀ ਬਾਰੇ ਦੋਵਾਂ ਸੰਗਠਨਾਂ ਕੋਲ ਸ਼ਿਕਾਇਤ ਦਰਜ ਕਰਵਾਈ ਤਾਂ ਜੋ ਭਵਿੱਖ ਵਿੱਚ ਉਕਤ ਖਾਤੇ ਤੋਂ ਕੋਈ ਗ਼ਲਤ ਗਤੀਵਿਧੀ ਨਾ ਹੋਵੇ।
ਵਿਧਾਇਕ ਰਮਨ ਅਰੋੜਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੇ ਅਕਾਊਂਟ ਤੋਂ ਕੋਈ ਗ਼ਲਤ ਗੱਲ ਪੋਸਟ ਕੀਤੀ ਜਾਂਦੀ ਹੈ ਤਾਂ ਉਸ 'ਤੇ ਵਿਸ਼ਵਾਸ ਨਾ ਕਰੋ। ਜਦੋਂ ਦੋਵੇਂ ਸੋਸ਼ਲ ਮੀਡੀਆ ਖਾਤੇ ਮੁੜ ਪ੍ਰਾਪਤ ਹੋ ਜਾਂਦੇ ਹਨ, ਤਾਂ ਫਾਲੋਅਰਜ਼ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ। ਨਾਲ ਹੀ, ਕਮਿਸ਼ਨਰੇਟ ਪੁਲਿਸ ਦੀ ਸਾਈਬਰ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।