ਪੜਚੋਲ ਕਰੋ
Jalandhar News : ਆਪ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਐਲਾਨਿਆ ਉਮੀਦਵਾਰ
Jalandhar News : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਰਿੰਕੂ ਚੰਗੇ ਅਕਸ ਅਤੇ ਸਾਫ਼-ਸੁਥਰੇ ਆਚਰਣ ਵਾਲਾ

Jalandhar News
Jalandhar News : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਰਿੰਕੂ ਚੰਗੇ ਅਕਸ ਅਤੇ ਸਾਫ਼-ਸੁਥਰੇ ਆਚਰਣ ਵਾਲਾ ਆਗੂ ਹੈ ਅਤੇ ਜਲੰਧਰ ਦੇ ਲੋਕਾਂ ਵਿੱਚ ਉਸ ਦੀ ਮਜ਼ਬੂਤ ਪਕੜ ਹੈ।
ਇਹ ਵੀ ਪੜ੍ਹੋ : ਜਦੋਂ ਮਹਿਲਾ ਟੀਚਰ ਨੇ ਡਾਂਟਿਆ ਤਾਂ ਵਿਦਿਆਰਥੀ ਨੂੰ ਨਹੀਂ ਆਇਆ ਪਸੰਦ ... ਬੁਰੀ ਤਰ੍ਹਾਂ ਕੁੱਟਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਸ਼ੁਸ਼ੀਲ ਕੁਮਾਰ ਰਿੰਕੂ ਦੇ ਨਾਮ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, "ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ 'ਤੇ ਮੋਹਰ ਲਗਾ ਦਿੱਤੀ ਹੈ.. ਸ਼ੁਭਕਾਮਨਾਵਾਂ।"
ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ
ਦੱਸ ਦਈਏ ਕਿ ਜਲੰਧਰ ਲੋਕ ਸਭਾ ਸੀਟ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਆਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਸ਼ੁਸ਼ੀਲ ਕੁਮਾਰ ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਪੱਛਮੀ ਤੋਂ ਚੋਣ ਲੜੀ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ।
ਧਿਆਨ ਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ 'ਚ ਆਉਣ ਤੇ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ ਅਤੇ ਉਥੇ ਆਉਂਦੀ 10 ਮਈ ਵੋਟਾਂ ਪਾਈਆਂ ਜਾਣਗੀਆਂ, ਜਿਸ ਦੇ ਨਤੀਜੇ 13 ਮਈ ਨੂੰ ਆਉਣਗੇ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ