Jalandhar news: 'BJP 'ਚ ਸ਼ਾਮਲ ਹੋਣ ਲਈ 20-25 ਕਰੋੜ ਰੁਪਏ ਕੀਤੇ ਗਏ ਆਫ਼ਰ', BJP 'ਚ ਸ਼ਾਮਲ ਹੋਏ MP ਅਤੇ MLA ਬਾਰੇ AAP ਦਾ ਦਾਅਵਾ
Jalandhar news: ਪੰਜਾਬ ਦੇ ਤਿੰਨ ਵਿਧਾਇਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ‘ਚ ਸ਼ਾਮਲ ਹੋਣ ਲਈ 20-25 ਕਰੋੜ ਰੁਪਏ ਆਫਰ ਕੀਤੇ ਗਏ ਹਨ।
Jalandhar news: 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦੋਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਪੰਜਾਬ ਦੇ ਤਿੰਨ ਵਿਧਾਇਕਾਂ ਨੇ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਲਈ 20-25 ਕਰੋੜ ਰੁਪਏ ਆਫਰ ਕੀਤੇ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵਾਰ ਆਫ਼ਰ ਕਰਨ ਵਾਲੇ ਵਿਅਕਤੀ ਦਾ ਨਾਮ ਅਤੇ ਨੰਬਰ ਵੀ ਪ੍ਰੈਸ ਕਾਨਫਰੰਸ ਵਿੱਚ ਜਾਰੀ ਕੀਤਾ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਪ ਦੇ ਐਮਪੀ ਅਤੇ ਵਿਧਾਇਕ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਤੋਂ ਬਾਅਦ ਆਪ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ।
ਇਹ ਵੀ ਪੜ੍ਹੋ: Wheat: ਪੰਜਾਬ 'ਚ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ, ਸੁਚਾਰੂ ਪ੍ਰਬੰਧ ਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਜ਼ਿਕਰਯੋਗ ਹੈ ਕਿ ਰਿੰਕੂ ਪੰਜਾਬ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਇਸ ਤੋਂ ਪਹਿਲਾਂ ਵੀ ਰਿੰਕੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋਈ ਸੀ ਪਰ ਉਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਬਣਾਇਆ ਸੀ ਪਰ ਉਹ ਬੜੇ ਨਾਟਕੀ ਢੰਗ ਨਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ 'ਆਪ' ਨੂੰ ਡਬਲ ਝਟਕਾ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ 'ਚ ਸ਼ਾਮਲ?
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।