Jalandhar News : ਆਮ ਆਦਮੀ ਪਾਰਟੀ’ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਦਾ ਫ਼ੇਸਬੁੱਕ ਪੇਜ ‘ਹੈਕ’ ਹੋ ਗਿਆ ਹੈ। ਇਸ ਸੰਬੰਧੀ ਜਾਣਕਾਰੀ ਰਿੰਕੂ ਨੇ ਖ਼ੁਦ ਲਾਈਵ ਹੋ ਕੇ ਦਿੱਤੀ ਅਤੇ ਦੱਸਿਆ ਕਿ ਸੋਮਵਾਰ ਨੂੰ ਲਗਪਗ 5.30 ਵਜੇ ਉਨ੍ਹਾਂ ਦੇ ਫ਼ੇਸਬੁੱਕ ਪੇਜ ਕਿਸੇ ਸ਼ਰਾਰਤੀ ਅਨਸਰ ਵੱਲੋਂ ‘ਹੈਕ’ ਕਰ ਲਿਆ ਗਿਆ ਹੈ।



ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਫ਼ੇਸਬੁੱਕ ਪੇਜ ਰਾਹੀਂ ਕੋਈ ਕਿਸੇ ਤਰ੍ਹਾਂ ਦੀ ਮੰਗ ਕੀਤੀ ਜਾਵੇ ਜਾਂ ਕੋਈ ਸ਼ਰਾਰਤੀ ਅਨਸਰ ਕੋਈ ਗ਼ਲਤ ‘ਕੁਮੈਂਟ’ ਕਰਦਾ ਹਾਂ ਤਾਂ ਉਸਨੂੰ ‘ਸੀਰੀਅਸਲੀ’ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਗੋਂ ਇਸ ਤਰ੍ਹਾਂ ਦੀ ਕੋਈ ਸਰਗਰਮੀ ਕਿਸੇ ਦੇ ਧਿਆਨ ਵਿੱਚ ਆਵੇ ਤਾਂ ਉਹ ਮੈਨੂੂੰ ਇਸ ਬਾਰੇ ਸੁਚੇਤ ਜ਼ਰੂਰ ਕਰਨ।

ਸੰਸਦ ਮੈਂਬਰ ਅਨੁਸਾਰ ਇਸ ਸੰਬੰਧੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਸ਼ਰਾਰਤੀਆਂ ਦਾ ਖ਼ੁਰਾ ਖ਼ੋਜ ਕੱਢ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਰਿੰਕੂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ‘ਆਮ ਆਦਮੀ ਪਾਰਟੀ’ ਦੀ ਟਿਕਟ ’ਤੇ ਚੋਣ ਲੜਦੇ ਹੋਏ ਜੇਤੂ ਹੋਏ ਸਨ ਅਤੇ ਇਸ ਵੇਲੇ ਉਹ ‘ਆਪ’ ਦੇ ਇਕਲੌਤੇ ਲੋਕ ਸਭਾ ਮੈਂਬਰ ਹਨ।


ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਰਿੰਕੂ ਨੇ ਵੀ ਉਨ੍ਹਾਂ ਦੇ ਕਰੀਬੀ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਜੋ ਉਨ੍ਹਾਂ ਦੇ ਲਗਾਤਾਰ ਸੰਪਰਕ ਵਿਚ ਹਨ, ਉਨ੍ਹਾਂ ਨੇ ਕਿਹਾ ਕਿ ਲੋਕ ਉਹਨਾਂ ਤੋਂ ਸਾਵਧਾਨ ਰਹਿਣ, ਜਿਨ੍ਹਾਂ ਨੇ ਉਨ੍ਹਾਂ ਦਾ ਫੇਸਬੁੱਕ ਪੇਜ ਹੈਕ ਕੀਤਾ ਹੈ। ਕਿਸੇ ਵੀ ਕਿਸਮ ਦੇ ਸ਼ਰਾਰਤੀ ਅਨਸਰਾਂ ਦੇ ਜਾਲ ਵਿਚ ਨਾ ਫਸੋ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ