Jalandhar West Bypoll Result 2024: ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ 'AAP' ਦੀ ਹੁੰਝੇਫੇਰ ਜਿੱਤ,ਜਾਣੋ ਕਿਸਨੂੰ ਮਿਲੀਆਂ ਕਿੰਨੀਆਂ ਵੋਟਾਂ
Jalandhar West Bypoll Result 2024: ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਨਤੀਜੇ ਦਾ ਐਲਾਨ ਹੋ ਚੁੱਕਾ ਹੈ। ਜਿਸ ਵਿੱਚ ਆਪ ਨੇ ਹੁੰਝੇਫੇਰ ਜਿੱਤ ਹਾਸਲ ਕੀਤੀ ਹੈ
Jalandhar West Bypoll Result 2024: ਪੰਜਾਬ ਵਿੱਚ ਜਲੰਧਰ ਪੱਛਮੀ (ਰਾਖਵੀਂ) ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦੇ ਨਤੀਜੇ ਦਾ ਐਲਾਨ ਹੋ ਚੁੱਕਾ ਹੈ। ਜਿਸ ਵਿੱਚ ਆਪ ਨੇ ਹੁੰਝੇਫੇਰ ਜਿੱਤ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਸੀਟ ਲਈ ਕੁੱਲ15 ਉਮੀਦਵਾਰ ਮੈਦਾਨ ਵਿੱਚ ਸਨ।
ਇਸ ਵਿੱਚ ਭਾਜਪਾ ਤੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ (AAP) ਤੋਂ ਮਹਿੰਦਰ ਪਾਲ ਭਗਤ, ਕਾਂਗਰਸ ਤੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (SAD) ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ (BSP) ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਸਨ।
ਇਨ੍ਹਾਂ ਸਾਰੇ ਉਮੀਦਵਾਰਾਂ ਵਿਚਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਇੱਕ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਕਾਂਗਰਸ ਤੇ ਭਾਜਪਾ ਜ਼ਬਰਦਸਤ ਟੱਕਰ ਦਿੰਦੇ ਹੋਏ ਜਿੱਤ ਹਾਸਲ ਕੀਤੀ ਹੈ।ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ ਹਨ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਦੂਜੇ ਨੰਬਰ ਉਤੇ ਸ਼ੀਤਲ ਅੰਗੁਰਾਲ ਰਹੇ ਹਨ, ਉਨ੍ਹਾਂ 17921 ਵੋਟਾਂ ਪਈਆਂ ਹਨ ਅਤੇ ਤੀਜੇ ਨੰਬਰ ਉਤੇ ਕਾਂਗਰਸ ਉਮੀਦਵਾਰ ਸਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋ ਗਈਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।