ਪੜਚੋਲ ਕਰੋ

Punjab News: ਟਰੈਕਟਰਾਂ ਦੀਆਂ ਦੌੜਾਂ ਦੌਰਾਨ ਦਿਲ ਦਹਿਲਾਉਣ ਵਾਲਾ ਹਾਦਸਾ, ਬੇਕਾਬੂ ਹੋ ਲੋਕਾਂ 'ਤੇ ਜਾ ਚੜ੍ਹਿਆ ਟੈਰਕਟਰ

Punjab News: ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ। ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਦੇਖਦੇ ਸਾਰੀ ਭੀੜ ਮੌਕੇ ਤੋਂ ਭੱਜ ਗਈ।

Punjab News: ਖੇਤੀ ਦੇ ਸੰਦ ਟਰੈਕਟਰਾਂ ਦੀਆਂ ਦੌੜਾਂ ਤੇ ਸਟੰਟਾਂ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਇਸ ਨਾਲ ਭਿਆਨਕ ਹਾਦਸੇ ਹੋ ਰਹੇ ਹਨ। ਪੰਜਾਬ ਵਿੱਚ ਵੀ ਇਸ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਦੇ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ।

ਇਸ ਦੌਰਾਨ ਦੌੜ ਲਾ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਇਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ 'ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਖੁਸ਼ਕਿਸਮਤੀ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਿਲਹਾਲ ਫਗਵਾੜਾ ਪੁਲਿਸ ਨੇ ਇਸ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ ਹਨ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।

ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ। ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਦੇਖਦੇ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਵਿੱਚ ਜ਼ਖ਼ਮੀ ਹੋਏ ਰਤਨ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਸਾਈਡ ’ਤੇ ਖੜ੍ਹੇ ਹੋ ਕੇ ਟਰੈਕਟਰ ਦੀ ਦੌੜ ਦੇਖ ਰਹੇ ਸੀ। ਦੋ ਟਰੈਕਟਰਾਂ ਦੀ ਦੌੜ ਚੱਲ ਰਹੀ ਸੀ। ਇਸ ਦੌਰਾਨ ਇੱਕ ਟਰੈਕਟਰ ਬੇਕਾਬੂ ਹੋ ਕੇ ਉਨ੍ਹਾਂ ਵੱਲ ਆ ਗਿਆ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਪਾਉਂਦੇ, ਟਰੈਕਟਰ ਉਪਰ ਜਾ ਚੜ੍ਹਿਆ।

ਰਤਨ ਸਿੰਘ ਨੇ ਦੱਸਿਆ ਕਿ ਉਕਤ ਟਰੈਕਟਰ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ। ਉਸ ਦਾ ਦੋਸਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਿਆ ਤੇ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਇਸ ਘਟਨਾ 'ਚ ਉਸ ਦਾ ਦੋਸਤ ਅਮਿਤ ਵੀ ਗੰਭੀਰ ਜ਼ਖਮੀ ਹੈ।

ਇਹ ਵੀ ਪੜ੍ਹੋ: Ludhiana News: ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ੍ਰੀ, ਵਧਦੀਆਂ ਕੀਮਤਾਂ ਦੇ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ

ਡੀਐਸਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਨਾਜਾਇਜ਼ ਤੌਰ 'ਤੇ ਟਰੈਕਟਰ ਰੇਸ ਚੱਲ ਰਹੀ ਹੈ ਤੇ ਉਸ ਥਾਂ 'ਤੇ ਹਾਦਸਾ ਵਾਪਰ ਗਿਆ ਹੈ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ। ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਤਿੰਨ ਟਰੈਕਟਰ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਜਾ ਰਹੀ ਹੈ।

ਡੀਐਸਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਦੌੜ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਲਈ ਗਈ ਸੀ। ਇਹ ਦੌੜ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਘਟਨਾ ਵਿੱਚ ਟਰੈਕਟਰ ਚਲਾ ਰਿਹਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਡੀਐਸਪੀ ਨੇ ਕਿਹਾ ਕਿ ਇਹ ਚੀਜ਼ਾਂ ਸਰਕਾਰ ਨੇ ਗੈਰ-ਕਾਨੂੰਨੀ ਕਰਾਰ ਦਿੱਤੀਆਂ ਹਨ। ਇਸ ਲਈ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਮਾਮਲੇ ਵਿੱਚ ਦੌੜ ਕਰਵਾਉਣ ਵਾਲੀ ਕਮੇਟੀ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab Weather: ਗਰਮੀ ਤੋਂ ਕੋਈ ਰਾਹਤ ਨਹੀਂ! ਪੰਜਾਬ 'ਚ ਗਰਮੀ ਅਤੇ ਲੂ ਦਾ ਅਲਰਟ ਜਾਰੀ, 10 ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ

ਟਾਪ ਹੈਡਲਾਈਨ

Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Jalandhar News : ਮਹਿਲਾ 'ਤੇ ਮਾਂ ਦੁਰਗਾ ਦੇ ਸਰੂਪ ਦੀ ਬੇਅਦਬੀ ਦਾ ਆਰੋਪ , ਚਸ਼ਮਾ ਲਗਾ ਕੇ ਤਸਵੀਰ ਕੀਤੀ ਪੋਸਟ 
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ
LPU ਦੇ ਵਿਦਿਆਰਥੀ ਦੀ ਮੌਤ ਨਾਲ ਮਚਿਆ ਹੜਕੰਪ , ਕੁਝ ਦਿਨ ਪਹਿਲਾਂ ਹੀ ਛੱਡਿਆ ਸੀ ਹੋਸਟਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget