Punjab News: ਜਲੰਧਰ ਵਿੱਚ ਰੋਡਵੇਜ਼ ਦੀ ਬੱਸ ਨੇ ਸਕੂਟਰ 'ਤੇ ਜਾ ਰਹੇ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਿਤਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Continues below advertisement

ਮ੍ਰਿਤਕ ਦੀ ਪਛਾਣ ਲੱਕੀ ਭਗਤ (27) ਪੁੱਤਰ ਅਸ਼ਵਨੀ ਕੁਮਾਰ ਵਾਸੀ ਗੜ੍ਹਾ ਰੋਡ, ਜਲੰਧਰ ਵਜੋਂ ਹੋਈ ਹੈ। ਦੋਵੇਂ ਸਕੂਟਰ 'ਤੇ ਵਿਆਹ ਦੇ ਪ੍ਰੋਗਰਾਮ ਤੋਂ ਘਰ ਵਾਪਸ ਆ ਰਹੇ ਸਨ ਕਿ ਪਿੱਛੇ ਤੋਂ ਆ ਰਹੀ ਇੱਕ ਰੋਡਵੇਜ਼ ਬੱਸ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਪਿਤਾ ਦਾ ਇਲਾਜ ਚੱਲ ਰਿਹਾ ਹੈ।

Continues below advertisement

ਹਾਦਸਾ ਤੇਜ਼ ਰਫਤਾਰ ਕਰਕੇ ਹੋਇਆ

ਚਸ਼ਮਦੀਦਾਂ ਦੇ ਅਨੁਸਾਰ, ਹਾਦਸਾ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਹੋਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਡਰਾਈਵਰ ਜਸਬੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਰੋਡਵੇਜ਼ ਪ੍ਰਧਾਨ ਬੋਲੇ - ਡਰਾਈਵਰ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ

ਰੋਡਵੇਜ਼ ਦੇ ਪ੍ਰਧਾਨ ਸਤਪਾਲ ਸਿੰਘ ਨੇ ਦੱਸਿਆ ਕਿ ਡਰਾਈਵਰ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਉਨ੍ਹਾਂ ਕਿਹਾ ਕਿ ਸਕੂਟਰ ਸਵਾਰ ਸ਼ਰਾਬੀ ਸਨ। ਉਨ੍ਹਾਂ ਨੇ ਪੁਲਿਸ ਕੋਲ ਮੰਨਿਆ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਕੋਲ ਘਟਨਾ ਦੀ ਵੀਡੀਓ ਹੈ। ਪੁੋਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।