Jalandhar News: ਜਲੰਧਰ 'ਚ ਪਲਿਸ ਦਾ ਐਕਸ਼ਨ, ਰੇਲਵੇ ਸਟੇਸ਼ਨ 'ਤੇ ਸ਼ੱਕੀ ਤੋਂ ਮਿਲੀ 5 ਲੱਖ ਦੀ ਰਕਮ
ਇਸ ਦੌਰਾਨ ਇੱਕ ਵਿਅਕਤੀ ਕੋਲੋਂ 5 ਲੱਖ ਦੀ ਨਕਦੀ ਮਿਲੀ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
Jalandhar News: ਪੰਜਾਬ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਜਲੰਧਰ ਦੇ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਵਿਅਕਤੀ ਕੋਲੋਂ 5 ਲੱਖ ਦੀ ਨਕਦੀ ਮਿਲੀ ਹੈ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਪੁੱਛਗਿੱਛ ਲਈ ਥਾਣੇ ਲਿਜਾਇਆ ਗਿਆ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਉਹ ਵੀ ਥਾਣੇ ਆ ਕੇ ਪੜਤਾਲ ਕਰਨਗੇ। ਫਿਲਹਾਲ ਮੁੱਢਲੀ ਪੁੱਛਗਿੱਛ 'ਚ ਵਿਅਕਤੀ ਨੇ ਦੱਸਿਆ ਕਿ ਉਹ ਵਪਾਰੀ ਤੋਂ ਸਾਮਾਨ ਖਰੀਦਣ ਲਈ ਪੈਸੇ ਲੈ ਕੇ ਜਾ ਰਿਹਾ ਸੀ।
ਪੁਲਿਸ ਨੇ ਦਿੱਤੀ ਇਹ ਜਾਣਕਾਰੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅੱਜ ਸ਼ਹਿਰ ਵਿੱਚ ਕਈ ਨਾਕੇ ਲਾਏ ਗਏ ਹਨ ਤੇ ਪੁਲਿਸ ਵੱਲੋਂ ਕਈ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਜੇ ਕੋਈ ਵਿਅਕਤੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਦੀ ਪੜਤਾਲ ਕਰਕੇ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਚੈਕਿੰਗ ਦੌਰਾਨ ਇੱਕ ਵਿਅਕਤੀ ਕੋਲੋਂ ਪੰਜ ਲੱਖ ਦੀ ਨਕਦੀ ਮਿਲੀ।
ਇਸ ਸਬੰਧੀ ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ 5 ਲੱਖ ਰੁਪਏ ਦੀ ਨਕਦੀ ਮਿਲੀ ਹੈ। ਉਸ ਵਿਅਕਤੀ ਨੂੰ ਥਾਣਾ ਸਦਰ ਵਿਖੇ ਭੇਜ ਦਿੱਤਾ ਗਿਆ ਹੈ। ਇਸ ਬਾਰੇ ਇਨਕਮ ਟੈਕਸ ਵਿਭਾਗ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ। ਫਿਲਹਾਲ ਇਸ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ