ਜਲੰਧਰ 'ਚ ਸਾਬਕਾ ਮੰਤਰੀ ਦੇ ਘਰ 'ਤੇ ਹੋਏ ਅੱਤਵਾਦੀ ਹਮਲੇ ਦੀ NIA ਕਰੇਗੀ ਜਾਂਚ ! ਦਿੱਲੀ ਤੋਂ ਹਿਰਾਸਤ 'ਚ ਲਏ 2 ਵਿਅਕਤੀ, ਜਾਣੋ ਕੀ ਮਿਲਿਆ ਕੁਨੈਕਸ਼ਨ ?
ਕਿਰਾਏ ਦੇ ਈ-ਰਿਕਸ਼ਾ 'ਤੇ ਆਏ ਦੋਸ਼ੀ ਨੇ 7-8 ਅਪ੍ਰੈਲ ਦੀ ਰਾਤ ਨੂੰ ਲਗਭਗ 1.03 ਵਜੇ ਸਾਬਕਾ ਮੰਤਰੀ ਦੇ ਘਰ 'ਤੇ ਹੱਥਗੋਲਾ ਸੁੱਟਿਆ ਸੀ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆ ਗਿਆ ਸੀ। ਘਟਨਾ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਪਰਿਵਾਰ ਨਾਲ ਆਪਣੇ ਘਰ ਵਿੱਚ ਮੌਜੂਦ ਸਨ।
Punjab Blast Update: ਪੰਜਾਬ ਭਾਜਪਾ ਦੇ ਸਾਬਕਾ ਮੁਖੀ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਕੇਂਦਰੀ ਏਜੰਸੀਆਂ ਹਰਕਤ ਵਿੱਚ ਹਨ। ਕੇਂਦਰੀ ਸੁਰੱਖਿਆ ਏਜੰਸੀ NIA ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਨ ਲਈ ਆ ਸਕਦੀ ਹੈ। ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੇ ਮਾਮਲੇ ਵਿੱਚ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਸਹੀ ਜਾਂਚ ਕੀਤੀ ਜਾ ਸਕੇ।
ਪੰਜਾਬ ਪੁਲਿਸ ਦੇ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਦਿੱਲੀ ਤੋਂ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲਿਸ ਦੀਆਂ ਟੀਮਾਂ ਦਿੱਲੀ ਲਈ ਰਵਾਨਾ ਹੋ ਗਈਆਂ ਹਨ। ਹਾਲਾਂਕਿ, ਇਸ ਬਾਰੇ ਪੰਜਾਬ ਪੁਲਿਸ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਕਿਰਾਏ ਦੇ ਈ-ਰਿਕਸ਼ਾ 'ਤੇ ਆਏ ਦੋਸ਼ੀ ਨੇ 7-8 ਅਪ੍ਰੈਲ ਦੀ ਰਾਤ ਨੂੰ ਲਗਭਗ 1.03 ਵਜੇ ਸਾਬਕਾ ਮੰਤਰੀ ਦੇ ਘਰ 'ਤੇ ਹੱਥਗੋਲਾ ਸੁੱਟਿਆ ਸੀ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆ ਗਿਆ ਸੀ। ਘਟਨਾ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਪਰਿਵਾਰ ਨਾਲ ਆਪਣੇ ਘਰ ਵਿੱਚ ਮੌਜੂਦ ਸਨ।
ਜਲੰਧਰ ਪੁਲਿਸ ਨੇ 12 ਘੰਟਿਆਂ ਦੇ ਅੰਦਰ ਦੋ ਗ੍ਰਨੇਡ ਸੁੱਟਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮੁਲਜ਼ਮਾਂ ਦੀ ਪਛਾਣ ਰਵਿੰਦਰ ਕੁਮਾਰ ਵਾਸੀ ਸੁਭਾਨ ਰੋਡ, ਗੜ੍ਹਾ (ਜਲੰਧਰ) ਤੇ ਸਤੀਸ਼ ਉਰਫ਼ ਕਾਕਾ ਉਰਫ਼ ਲੱਕਾ ਵਾਸੀ ਭਾਰਗਵ ਕੈਂਪ (ਜਲੰਧਰ) ਵਜੋਂ ਹੋਈ ਹੈ। ਦੋਵਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਦਿੱਲੀ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਬਾਬਤ ਪੰਜਾਬ ਦੇ ਕਾਨੂੰਨ ਵਿਵਸਥਾ ਦੇ ਡੀਜੀਪੀ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਇਹ ਹਮਲਾ ਕੀਤਾ ਹੈ। ਇਸ ਵਿੱਚ ਪਾਕਿਸਤਾਨ ਵਿੱਚ ਬੈਠੇ ਡੌਨ ਸ਼ਹਿਜ਼ਾਦ ਭੱਟੀ, ਜ਼ੀਸ਼ਾਨ ਅਖਤਰ ਤੇ ਲਾਰੈਂਸ ਗੈਂਗ ਦੀ ਕੜੀ ਵੀ ਸਾਹਮਣੇ ਆਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















