Jalandhar News: ਸ਼ੋਰ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਮਿਸ਼ਨਰੇਟ ਪੁਲਿਸ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿੱਚ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਗਈ ਹੈ। 


ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਪੁਲਿਸ ਅੰਕੁਰ ਗੁਪਤਾ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪਹਿਲਾਂ ਹੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਡੀ.ਜੇ. ਆਪ੍ਰੇਟਰਾਂ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ. ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।


ਹੁਕਮਾਂ ਅਨੁਸਾਰ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਵੇ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਕ ਰੱਖਣ ਦੇ ਹੁਕਮ ਦਿੱਤੇ ਹਨ।


ਉਨ੍ਹਾਂ ਕਿਹਾ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਜਨਤਕ ਐਮਰਜੈਂਸੀ ਨੂੰ ਛੱਡ ਕੇ ਕੋਈ ਵੀ ਵਿਅਕਤੀ ਢੋਲ ਜਾਂ ਭੋਪੂ ਜਾਂ ਬਿਗੁਲ ਜਾਂ ਕੋਈ ਹੋਰ ਸਾਜ਼ ਨਹੀਂ ਵਜਾ ਸਕੇਗਾ । ਇਸ ਤੋਂ ਇਲਾਵਾ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵੱਲੋਂ ਸ਼ੋਰ ਪੱਧਰ 7.5 ਡੀਬੀ (ਏ) ਤੋਂ ਵੱਧ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਾਊਂਡ ਸਿਸਟਮ ਅਤੇ ਸਾਮਾਨ ਜ਼ਬਤ ਕਰ ਲਏ ਜਾਣਗੇ। ਇਹ ਸਾਰੇ ਹੁਕਮ 13 ਜਨਵਰੀ 2024 ਤੱਕ ਲਾਗੂ ਰਹਿਣਗੇ।


ਇਹ ਵੀ ਪੜ੍ਹੋ: LeT Terrorsists: ਪੰਜਾਬ 'ਚ ਧਮਾਕੇ ਦੀ ਪਲਾਨਿੰਗ ਕਰ ਰਹੇ ਲਸ਼ਕਰ-ਏ-ਤੋਇਬਾ ਦੇ 2 ਖ਼ਤਰਨਾਕ ਅੱਤਵਾਦੀ ਕਾਬੂ, IED ਸਮਤੇ ਹੋਰ ਦੇਖੋ ਕੀ ਹੋਇਆ ਬਰਾਮਦ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial