ਪੜਚੋਲ ਕਰੋ

SSF Police: ਸੜਕ ਸੁਰੱਖਿਆ ਫੋਰਸ ਦੇ 1500 ਜਵਾਨ ਤਿਆਰ, ਦਿੱਤੀ ਜਾ ਰਹੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ, ਕਿਵੇਂ ਕੰਮ ਕਰੇਗੀ SSF 

SADAK SURAKHYA FORCE - ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ 'ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾ

SADAK SURAKHYA FORCE - ਕਪੂਰਥਲਾ - ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ "ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)" ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। 

ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ ਸੜਕਾਂ 'ਤੇ ਕੀਮਤੀ ਮਨੁੱਖੀ ਜਾਨਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਇੱਕੋ ਇੱਕ ਉਦੇਸ਼ ਦੁਰਘਟਨਾਵਾਂ ਨੂੰ ਘਟਾ ਕੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਸੂਬੇ ਵਿੱਚ ਵਾਹਨਾਂ ਦੀ ਆਵਾਜਾਈ ਨੂੰ ਵੀ ਸੁਚਾਰੂ ਬਣਾਏਗਾ।

ਉਨ੍ਹਾਂ ਦੱਸਿਆ ਕਿ ਸਿਖਲਾਈ ਤੋਂ ਬਾਅਦ ਇਨ੍ਹਾਂ ਕਰਮਚਾਰੀਆਂ ਨੂੰ ਆਧੁਨਿਕ ਯੰਤਰਾਂ/ਉਪਕਰਨਾਂ ਨਾਲ ਲੈਸ ਵਾਹਨ ਮੁਹੱਈਆ ਕਰਵਾਏ ਜਾਣਗੇ ਅਤੇ ਡਿਊਟੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਦੀ ਰਵਾਇਤੀ ਵਰਦੀ ਤੋਂ ਵੱਖਰੀ ਹੋਵੇਗੀ।

SSF Police: ਸੜਕ ਸੁਰੱਖਿਆ ਫੋਰਸ ਦੇ 1500 ਜਵਾਨ ਤਿਆਰ, ਦਿੱਤੀ ਜਾ ਰਹੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ, ਕਿਵੇਂ ਕੰਮ ਕਰੇਗੀ SSF 
ਮੁੱਖ ਟਰੈਫਿਕ ਸਲਾਹਕਾਰ, ਪੰਜਾਬ ਡਾ. ਨਵਦੀਪ ਅਸੀਜਾ ਨੇ ਦੱਸਿਆ ਕਿ ਇਹ ਵਿਲੱਖਣ ਫੋਰਸ ਪੰਜਾਬ ਸੂਬੇ ਵਿੱਚ ਹੀ ਕਾਇਮ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਰੋਜ਼ਾਨਾ ਔਸਤਨ 12 ਜਾਨਾਂ ਜਾਂਦੀਆਂ ਹਨ ਅਤੇ ਇਸ ਫੋਰਸ ਦਾ ਮੁੱਖ ਉਦੇਸ਼ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾ ਕੇ ਜ਼ੀਰੋ ਕਰਨਾ ਹੈ।

ਸੜਕ ਸੁਰੱਖਿਆ ਫੋਰਸ ਦੀ ਸਿਖਲਾਈ ਸਬੰਧੀ ਏ.ਡੀ.ਜੀ.ਪੀ. ਰਾਏ ਦਾ ਧੰਨਵਾਦ ਕਰਦਿਆਂ ਕਮਾਂਡੈਂਟ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਡਾ. ਸੰਦੀਪ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਉੱਚ ਰੈਂਕ ਦੇ ਮਾਹਿਰਾਂ/ਪੇਸ਼ੇਵਰਾਂ ਦੀਆਂ ਸੇਵਾਵਾਂ ਲੈ ਕੇ ਇਨ੍ਹਾਂ ਕਰਮਚਾਰੀਆਂ ਨੂੰ ਆਲਾ ਦਰਜੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਇਸ ਫੋਰਸ ਨੂੰ ਬਣਾਉਣ ਦੇ ਉਦੇਸ਼ ਨੂੰ ਪ੍ਰਾਪਤ ਕੀਤਾ ਜਾ ਸਕੇ। 

ਜ਼ਿਕਰਯੋਗ ਹੈ ਕਿ ਐਸ.ਐਸ.ਐਫ. ਦੇ ਲਗਭਗ 1500 ਪੁਲਿਸ ਕਰਮੀਆਂ ਨੂੰ ਰੋਡ ਸੇਫ਼ਟੀ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ  ਅਤੇ ਫੋਰਸ ਲਈ 121 ਨਵੇਂ ਟੋਇਟਾ ਹਿਲਕਸ ਅਤੇ 28 ਇੰਟਰਸੈਪਟਰ ਵਾਹਨ ਖਰੀਦਣ ਦੇ ਆਰਡਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਵਾਹਨ ਹਰ 30 ਕਿਲੋਮੀਟਰ 'ਤੇ ਤਾਇਨਾਤ ਕੀਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget