Jalandhar News: ਜਲੰਧਰ ਦੇ ਬਸਤੀ ਦਾਨਿਸ਼ ਮੰਦਾ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਵਕੀਲ ਪਰਮਿੰਦਰ ਸਿੰਘ ਢੀਂਗਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਵਕੀਲ ਦੇ ਘਰ ਨੂੰ ਸੀਲ ਕਰ ਦਿੱਤਾ ਹੈ ਅਤੇ ਫਿਲਹਾਲ ਢੀਂਗਰਾ ਦੀ ਲਾਸ਼ ਉਨ੍ਹਾਂ ਦੇ ਘਰ ਵਿੱਚ ਹੀ ਮੌਜੂਦ ਹੈ, ਹਾਲੇ ਬਾਹਰ ਨਹੀਂ ਲਿਆਂਦਾ ਗਿਆ ਹੈ।

ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ, ਦਰਅਸਲ, ਪਰਮਿੰਦਰ ਸਿੰਘ ਢੀਂਗਰਾ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਵੀ ਸਨ, ਜਿਸ ਤੋਂ ਬਾਅਦ ਸਿੱਖ ਸੰਗਠਨ ਵੀ ਉੱਥੇ ਪਹੁੰਚ ਗਏ ਅਤੇ ਇਨਸਾਫ ਲਈ ਵਿਰੋਧ ਸ਼ੁਰੂ ਕਰ ਦਿੱਤਾ।