Jalandhar News : ਆਮ ਆਦਮੀ ਪਾਰਟੀ (AAP ) ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਹਿ-ਇੰਚਾਰਜ ਡਾ: ਸੰਦੀਪ ਪਾਠਕ ( Dr Sandeep Pathak ) ਨੇ ਮੰਗਲਵਾਰ ਨੂੰ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਜਲੰਧਰ ਜ਼ਿਮਨੀ ਚੋਣ ਸਬੰਧੀ ਚੋਣ ਪ੍ਰਚਾਰ ਰਣਨੀਤੀ 'ਤੇ ਚਰਚਾ ਕੀਤੀ।
ਰਾਜ ਸਭਾ ਮੈਂਬਰ ਡਾ. ਪਾਠਕ ( Dr Sandeep Pathak ) ਨੇ ਪਾਰਟੀ ਆਗੂਆਂ ਅਤੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਸਾਰਿਆਂ ਨੂੰ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ। ਡਾ: ਪਾਠਕ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ | ਉਹਨਾਂ ਕਿਹਾ ਕਿ ਇਹ ਵੀ ਦੱਸੋ ਕਿ ਕਿਵੇਂ ਰਵਾਇਤੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ। ਸਾਨੂੰ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਿਸੇ ਵੀ ਕੀਮਤ 'ਤੇ ਲੋਕਾਂ ਨੂੰ ਗੁੰਮਰਾਹ ਨਾ ਹੋਣ ਦੇਵੋ।
ਰਾਜ ਸਭਾ ਮੈਂਬਰ ਡਾ. ਪਾਠਕ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਸੁਸ਼ੀਲ ਕੁਮਾਰ ਰਿੰਕੂ ਲੋਕ ਪੱਖੀ ਅਤੇ ਪੰਜਾਬ ਪੱਖੀ ਆਵਾਜ਼ ਬਣ ਕੇ ਸੰਸਦ ਵਿੱਚ ਬੁਲੰਦ ਕਰ ਸਕਣ। ਇਸ ਮੌਕੇ ਬੈਠਕ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੀ ਸ਼ਿਰਕਤ ਕੀਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।