Jalandhar News : ਏਅਰਫੋਰਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ 'ਚ ਮੌਤ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ
Jalandhar News : ਜਲੰਧਰ ਦੇ ਆਦਮਪੁਰ ਸਥਿਤ ਏਅਰਫੋਰਸ ਸਟੇਸ਼ਨ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ।
Jalandhar News : ਜਲੰਧਰ ਦੇ ਆਦਮਪੁਰ ਸਥਿਤ ਏਅਰਫੋਰਸ ਸਟੇਸ਼ਨ ਵਿੱਚ ਤਾਇਨਾਤ ਇੱਕ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਪ੍ਰਵੀਨ ਕੁਮਾਰ ਨੂੰ ਉਸ ਦੇ ਸਾਥੀ ਮੁਲਾਜ਼ਮਾਂ ਨੇ ਜਲੰਧਰ ਦੇ ਕਪੂਰਥਲਾ ਚੌਕ ਸਥਿਤ NHS ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ, ਜਿੱਥੇ ਦੋ ਦਿਨ ਇਲਾਜ ਚੱਲਣ ਤੋਂ ਬਾਅਦ ਉਸ ਨੇ ਦਮ ਤੋੜ ਦਿੱਤਾ।
ਡਿਊਟੀ 'ਤੇ ਨਾ ਪਹੁੰਚਣ ਮਗਰੋਂ ਸਾਥੀਆਂ ਨੇ ਕੀਤੀ ਭਾਲ
ਮਿਲੀ ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਕਾਫ਼ੀ ਸਮੇਂ ਤੋਂ ਆਦਮਪੁਰ ਏਅਰਫੋਰਸ ਸਟੇਸ਼ਨ ਵਿੱਚ ਤਾਇਨਾਤ ਸੀ। ਉਹ ਵਿਆਹਿਆ ਹੋਇਆ ਸੀ ਅਤੇ ਏਅਰਫੋਰਸ ਸਟੇਸ਼ਨ ਦੇ ਕੁਆਰਟਰ ਵਿੱਚ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਆਪਣੇ ਕੁਆਰਟਰ ਵਿੱਚ ਹੀ ਕੁੱਝ ਨਿਗਲ ਲਿਆ ਸੀ।
ਜਦੋਂ ਪ੍ਰਵੀਨ ਕੁਮਾਰ ਡਿਊਟੀ 'ਤੇ ਨਹੀਂ ਪਹੁੰਚਿਆ ਤਾਂ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਉਸ ਦੀ ਹਾਲਤ ਖ਼ਰਾਬ ਮਿਲਣ 'ਤੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਅਤੇ ਸਾਥੀ ਮੁਲਾਜ਼ਮਾਂ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਆਉਣ ਅਤੇ ਉਨ੍ਹਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਮਾਮਲੇ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















