Jalandhar News: ਜਲੰਧਰ ਵਿੱਚ 25 ਨਵੰਬਰ (ਸ਼ਨੀਵਾਰ) ਨੂੰ ਸਾਰੀਆਂ ਮਾਸਾਹਾਰੀ ਅਤੇ ਸ਼ਰਾਬ (non-veg and liquor shops) ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Parv of Shri Guru Nanak Dev Ji) ਦੇ ਮੱਦੇਨਜ਼ਰ ਡੀਸੀ ਵਿਸ਼ੇਸ਼ ਸਾਰੰਗਲ (DC Vishesh Sarangal) ਨੇ ਇਹ ਹੁਕਮ ਜਾਰੀ ਕੀਤੇ ਹਨ। ਇਸ ਦਿਨ ਪ੍ਰਕਾਸ਼ ਪੁਰਬ ਸਬੰਧੀ ਸ਼ਹਿਰ ਵਿੱਚ ਨਗਰ ਕੀਰਤਨ ਕੱਢਿਆ ਜਾਵੇਗਾ। ਨਗਰ ਕੀਰਤਨ ਦੇ ਰੂਟ 'ਤੇ 40 ਤੋਂ ਵੱਧ ਸ਼ਰਾਬ ਅਤੇ ਮਾਸਾਹਾਰੀ ਦੁਕਾਨਾਂ (non-veg and liquor shops) ਹਨ, ਜੋ ਉਸ ਦਿਨ ਬੰਦ ਰਹਿਣਗੀਆਂ।
ਸ਼ਹਿਰ ਵਿੱਚ ਧਾਰਾ 144 ਲਾਗੂ ਰਹੇਗੀ
ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਡੀਸੀ ਸਾਰੰਗਲ ਨੇ ਕਿਹਾ- ਇਹ ਫੈਸਲਾ ਸ਼ਹਿਰ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਸਬੰਧੀ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਦੇਹਾਤ ਪੁਲਿਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਨਗਰ ਕੀਰਤਨ ਦੇ ਰੂਟ 'ਤੇ ਕੋਈ ਵੀ ਪਾਬੰਦੀਸ਼ੁਦਾ ਦੁਕਾਨਾਂ ਨਾ ਖੋਲ੍ਹਣ ਨੂੰ ਪੁਲਿਸ ਸਖ਼ਤੀ ਨਾਲ ਯਕੀਨੀ ਬਣਾਏਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ