Jalandhar News: ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਟਰਾਲੇ ਨੇ ਮਾਰੀ ਟੱਕਰ, ਸੜਕ ਦੇ ਵਿਚਾਲੇ ਪਲਟੀ, ਡਰਾਈਵਰ ਦੀ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।
Road Accident: ਜਲੰਧਰ ਦੇ ਚੌਗਿੱਟੀ ਫਲਾਈਓਵਰ ਨੇੜੇ ਇੱਕ ਮਰੀਜ਼ ਨੂੰ ਹਸਪਤਾਲ ਲਿਜਾ ਰਹੀ ਐਂਬੂਲੈਂਸ ਨੂੰ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਦੀ ਮੌਤ ਹੋ ਗਈ। ਇਲਾਜ ਲਈ ਜਲੰਧਰ ਲਿਆਂਦਾ ਜਾ ਰਿਹਾ ਮਰੀਜ਼ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖ਼ਮੀ ਮਰੀਜ਼ ਨੂੰ ਤੁਰੰਤ ਦੂਜੀ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਸਵੇਰੇ ਵਾਪਰੀ। ਐਂਬੂਲੈਂਸ ਚਾਲਕ ਦੀ ਮੌਤ ਦੀ ਪੁਸ਼ਟੀ ਰਾਮਾਮੰਡੀ ਥਾਣਾ ਇੰਚਾਰਜ ਪਰਮਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਜਾਣਕਾਰੀ ਮੁਤਾਬਕ, ਸ਼ਨੀਵਾਰ ਸਵੇਰੇ ਇੱਕ ਐਂਬੂਲੈਂਸ ਮਰੀਜ਼ ਨੂੰ ਜਲੰਧਰ ਤੋਂ ਲੈ ਕੇ ਜਾ ਰਹੀ ਸੀ। ਇਸ ਦੌਰਾਨ ਟਰਾਲੇ ਨੇ ਐਂਬੂਲੈਂਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟਰਾਲੇ ਨਾਲ ਟਕਰਾਉਣ ਤੋਂ ਬਾਅਦ ਐਂਬੂਲੈਂਸ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਐਂਬੂਲੈਂਸ 'ਚ ਮੌਜੂਦ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਐਂਬੂਲੈਂਸ ਨੂੰ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਖੜ੍ਹਾ ਕਰਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ