Jalandhar News: ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ
ਸ਼ਾਹਕੋਟ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰਕੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਇੱਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ ਜੋ ਸੀਸੀਟੀਵੀ ਵਿੱਚ ਦਿਖਾਈ ਦਿੱਤਾ ਸੀ।
Jalandhar News: ਸ਼ਾਹਕੋਟ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰਕੇ ਦੋ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਇੱਕ ਬੁਲੇਟ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ ਜੋ ਸੀਸੀਟੀਵੀ ਵਿੱਚ ਦਿਖਾਈ ਦਿੱਤਾ ਸੀ। ਪੁਲਿਸ ਨੇ ਬੁਲੇਟ ਬਾਈਕ ਦੇ ਨਾਲ ਹੀ ਇੱਕ ਸਪਲੈਂਡਰ ਬਾਈਕ ਵੀ ਬਰਾਮਦ ਕੀਤੀ ਹੈ। ਦੂਜੇ ਪਾਸੇ ਲੱਖ ਕੋਸ਼ਿਸ਼ਾਂ ਮਗਰੋਂ ਵੀ ਅੰਮ੍ਰਿਤਪਾਲ ਸਿੰਘ ਪੁਲਿਸ ਦੇ ਹੱਥ ਨਹੀਂ ਆਇਆ।
ਹਾਸਲ ਜਾਣਕਾਰੀ ਮੁਤਾਬਕ ਸ਼ਾਹਕੋਟ ਪੁਲਿਸ ਨੇ ਇੱਕ ਹੋਰ ਮਾਮਲਾ ਦਰਜ ਕਰ ਲਿਆ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਗੁਰਭਿੰਦਰ ਸਿੰਘ ਨਾਮ ਦੇ ਸ਼ਖਸ ਨੇ ਦਰਜ ਕਰਵਾਈ ਹੈ।
ਸ਼ਿਕਾਇਤਕਰਤਾ ਗੁਰਭਿੰਦਰ ਸਿੰਘ ਨੇ ਕਿਹਾ ਹੈ ਕਿ ਤਿੰਨ ਨੌਜਵਾਨ ਬੁਲੇਟ ਮੋਟਰਸਾਈਕਲ 'ਤੇ ਆਏ ਤੇ ਗੰਨ ਪੁਆਇੰਟ 'ਤੇ ਸਪਲੈਂਡਰ ਮੋਟਰਸਾਈਕਲ ਖੋਹ ਲਿਆ ਜਦਕਿ ਉਨ੍ਹਾਂ ਨੇ ਬੁਲੇਟ ਮੋਟਰਸਾਈਕਲ ਮੌਕੇ 'ਤੇ ਹੀ ਸੁੱਟ ਦਿੱਤਾ। ਇਹ ਘਟਨਾ 18 ਮਾਰਚ ਨੂੰ ਸਾਦਿਕਪੁਰ ਭੱਠਾ (ਇੱਟਾਂ ਵਾਲੇ) ਨੇੜੇ ਵਾਪਰੀ ਸੀ।
ਅੰਮ੍ਰਿਤਪਾਲ ਦਾ ਸਾਥੀ ਗੋਰਖਾ ਬਾਬਾ ਗ੍ਰਿਫਤਾਰ
ਉਧਰ, ਖੰਨਾ ਪੁਲਿਸ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ।
ਹਾਸਲ ਜਾਣਕਾਰੀ ਮੁਤਾਬਕ ਗੋਰਖਾ ਬਾਬਾ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ। ਉਹ ਅਜਨਾਲਾ ਕਾਂਡ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗਨਮੈਨ ਬਣ ਕੇ ਰਹਿੰਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ