ਜਲੰਧਰ  ਵਿਖੇ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਸੰਗਤਾਂ ਲਈ ਲਾਈਆਂ ਬੈਂਚ ਕੁਰਸੀਆਂ ਨੂੰ ਬਾਹਰ ਕੱਢ ਕੇ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।


ਦੱਸ ਦਈਏ ਕਿ ਜਲੰਧਰ ਦੇ ਮਾਡਲ ਟਾਊਨ ਵਿੱਚ ਅਮ੍ਰਿਤਪਾਲ ਅਤੇ ਉਸ ਦੇ ਸਮਰਥਕਾ ਨੇ ਗੁਰਦੁਆਰਾ ਸਾਹਿਬ ਦੇ ਬੈਂਚਾ ਨੂੰ ਬਾਹਰ ਕੱਢ ਕੇ ਅੱਗ ਲਾ ਦਿੱਤੀ । ਪਹਿਲਾਂ ਗੁਰੂਘਰ ਵਿੱਚ ਬੈਠਣ ਲਈ ਲਾਏ ਗਏ ਬੈਂਚਾਂ ਨੂੰ ਬਾਹਰ ਕੱਢਿਆ ਗਿਆ ਤੇ ਜਿਸ ਤੋਂ ਬਾਅਦ ਅੱਗ ਦੇ ਹਵਾਲੇ ਕਰ ਦਿੱਤਾ ਗਿਆ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕਪੂਰਥਲਾ ਦੇ ਪਿੰਡ ਬਿਹਾਰੀਪੁਰ ਵਿਖੇ ਗੁਰੂ ਘਰ ਵਿੱਚ ਰੱਖੇ ਬੈਂਚ ਕਢਵਾਏ ਗਏ ਸਨ ਅਤੇ ਫਿਰ ਇਨ੍ਹਾਂ ਨੂੰ ਅੱਗ ਲਗਾ ਕੇ ਮਚਾ ਦਿੱਤਾ ਗਿਆ। ਇਸ ਸਾਰੇ ਮਾਮਲੇ 'ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਗੁਰੂਘਰਾਂ ਵਿੱਚ ਬੈਂਚ ਰੱਖਣਾ ਗੁਰੂ ਦੀ ਬੇਅਦਬੀ ਹੈ, ਕਿਉਂਕਿ ਗੁਰੂ ਸਾਹਿਬ ਦੇ ਬਰਾਬਰ ਕੋਈ ਨਹੀਂ ਬੈਠ ਸਕਦਾ।
ਇਸ ਬਾਬਤ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਹ ਇੱਕ ਸੰਕੇਤ ਵੱਜੋਂ ਕੀਤੀ ਗਈ ਕਾਰਵਾਈ ਹੈ, ਤਾਂ ਕਿ ਸਭ ਨੂੰ ਚੇਤੇ ਹੋ ਜਾਵੇ ਕਿ ਇਹ ਗੱਲ ਅੱਗੇ ਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 


ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਕਿਹਾ ਕਿ ਤਰਕ ਦਿੱਤਾ ਜਾ ਰਿਹਾ ਹੈ ਕਿ ਸਿਹਤ ਖ਼ਰਾਬ ਦੇ ਮੱਦੇਨਜ਼ਰ ਲਾਇਆ ਜਾਣ ਵਾਲਾ ਇੱਕ ਬੈਂਚ ਅੱਜ ਕਈ ਬੈਂਚਾਂ ਦੀ ਜਗ੍ਹਾ ਲੈ ਗਿਆ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਬੇਨਤੀ ਕੀਤੀ ਸੀ ਕਿ ਜੇਕਰ ਮਹਾਰਾਜ ਜ਼ਮੀਨ 'ਤੇ ਬੈਠੇ ਹੋਣ ਤਾਂ ਸਿੱਖਾਂ ਨੂੰ ਸਤਿਕਾਰ ਵੱਜੋਂ ਟੋਆ ਪੁੱਟ ਕੇ ਨੀਵੇਂ ਹੋ ਕੇ ਬੈਠਣਾ ਚਾਹੀਦਾ ਹੈ ਅਤੇ ਜੇਕਰ ਮਹਾਰਾਜ ਤਖਤ ਉਪਰ ਹਨ ਤੇ ਬਰਾਬਰ ਤਖਤ ਲੱਗ ਜਾਵੇ ਤਾਂ ਇਸਤੋਂ ਵੱਡਾ ਕੋਈ ਗੁਨਾਹ ਨਹੀਂ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।