ਪੜਚੋਲ ਕਰੋ
Advertisement
ਵਿਆਹ ਦੇ ਬੰਧਨ 'ਚ ਬੱਝਣਗੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ , ਭਲਕੇ ਜਲੰਧਰ ਦੇ ਫਤਿਹਪੁਰ ਸਥਿਤ ਗੁਰਦੁਆਰਾ ਸਾਹਿਬ 'ਚ ਹੋਵੇਗਾ ਸਮਾਗਮ
Punjab News: ਸੂਤਰਾਂ ਦੇ ਹਵਾਲੇ ਨਾਲ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦਾ ਜਲਦ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ
Punjab News : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh )ਜਲਦ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਖ਼ਬਰਾਂ ਮੁਤਾਬਿਕ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਭਲਕੇ ਜਲੰਧਰ ਦੇ ਪਿੰਡ ਫਤਿਹਪੁਰ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।
ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ 'ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ, SGPC ਵੱਲੋਂ ਪਾਈ ਗਈ ਸੀ ਪਟੀਸ਼ਨ
ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਐਨਆਰਆਈ ਹੈ ਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਇਸ ਵਿਆਹ ਸਬੰਧੀ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਹਾਲਾਂਕਿ ਗੁਰੂਘਰ 'ਚ ਵੀ ਵਿਆਹ ਦੀ ਬੁਕਿੰਗ ਉਨ੍ਹਾਂ ਦੇ ਨਾਂ 'ਤੇ ਨਹੀਂ ਸਗੋਂ ਕਿਸੇ ਹੋਰ ਦੇ ਨਾਂ 'ਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਕੌਰ ਇਕ ਹਫ਼ਤਾ ਪਹਿਲਾਂ ਹੀ ਯੂ. ਕੇ. ਤੋਂ ਭਾਰਤ ਆਈ ਸੀ, ਜਿਸ ਤੋਂ ਬਾਅਦ ਦੋਹਾਂ ਪਰਿਵਾਰਾਂ 'ਚ ਅੰਮ੍ਰਿਤਪਾਲ ਸਿੰਘ ਅਤੇ ਕਿਰਨਦੀਪ ਕੌਰ ਦਾ ਵਿਆਹ ਕਰਨ ਬਾਰੇ ਫ਼ੈਸਲਾ ਕੀਤਾ ਗਿਆ। ਜਿਸ ਲੜਕੀ ਨਾਲ ਅੰਮ੍ਰਿਤਪਾਲ ਦਾ ਵਿਆਹ ਹੋਣ ਜਾ ਰਿਹਾ ਹੈ, ਉਸ ਦਾ ਪਰਿਵਾਰ ਜਲੰਧਰ ਦੇ ਪਿੰਡ ਕੁਲਾਰਾਂ ਦਾ ਰਹਿਣ ਵਾਲਾ ਹੈ। ਪਰਿਵਾਰ ਦੀ ਅੰਮ੍ਰਿਤਪਾਲ ਸਿੰਘ ਨਾਲ ਪੁਰਾਣੀ ਜਾਣ-ਪਛਾਣ ਹੈ। ਫਿਲਹਾਲ ਲੜਕੀ ਇੰਗਲੈਂਡ ਵਿੱਚ ਸੈਟਲ ਹੈ ਅਤੇ ਵਿਆਹ ਸਮਾਗਮ ਲਈ ਇੰਗਲੈਂਡ ਤੋਂ ਪੰਜਾਬ ਆਈ ਹੋਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਝੜਪ ਮਗਰੋਂ 39 ਜਣਿਆਂ ਖਿਲਾਫ ਕੇਸ ਦਰਜ, ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਦੱਸ ਦੇਈਏ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪਹਿਲੇ ਮੁਖੀ ਦੀਪ ਸਿੱਧੂ ਦੀ ਕੁੰਡਲੀ ਬਾਰਡਰ ਨੇੜੇ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 4 ਮਾਰਚ 2022 ਨੂੰ ਜਥੇਬੰਦੀ ਦਾ ਨਵਾਂ ਮੁਖੀ ਘੋਸ਼ਿਤ ਕਰ ਦਿੱਤਾ ਗਿਆ ਅਤੇ ਕੁਝ ਸਮੇਂ ਬਾਅਦ ਹੀ ਉਹ ਦੁਬਈ ਛੱਡ ਪੰਜਾਬ ਪਰਤ ਆਏ ਸਨ। ਇਸ ਦੌਰਾਨ ਉਨ੍ਹਾਂ ਖ਼ੁਦ ਹਜ਼ਾਰਾਂ ਲੋਕਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement