Amritpal Brother Case: ਕੀ ਬਣਿਆ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ, ਅਦਾਲਤ 'ਚ ਹੋਈ ਜ਼ਬਰਦਸਤ ਬਹਿਸ, ਮੈਜਿਸਟਰੇਟ ਨੇ ਕੀ ਸੁਣਾਇਆ ਹੁਕਮ ?
Amritpal Brother Case: ਮੁਲਜ਼ਮ ਦੇ ਵਕੀਲ ਗੁਰਦੀਪ ਸਿੰਘ ਨੇ ਕਿਹਾ ਕਿ ਉਸ ਦੀ ਜ਼ਮਾਨਤ ਲਈ ਅਦਾਲਤ 'ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਸ਼ਾ ਬਹੁਤ ਘੱਟ ਮਾਤਰਾ 'ਚ ਮਿਲਿਆ ਹੈ। ਇਸ ਤੋਂ ਇਲਾਵਾ ਪੁਲਿਸ ਕੋਈ ਠੋਸ ਦਲੀਲ ਪੇਸ਼ ਨਹੀਂ ਕਰ ਸਕੀ। ਅਦਾਲਤ
Amritpal Brother Case: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ 25 ਜੁਲਾਈ ਨੂੰ ਹੋਵੇਗਾ। ਫਿਲੌਰ ਦੀ ਫਸਟ ਕਲਾਸ ਜੁਡੀਸ਼ੀਅਲ ਮੈਜਿਸਟਰੇਟ ਮੀਨਾਕਸ਼ੀ ਮਹਾਜਨ ਦੀ ਅਦਾਲਤ 'ਚ ਹਰਪ੍ਰੀਤ ਸਿੰਘ ਤੇ ਉਸ ਦੀ ਜ਼ਮਾਨਤ 'ਤੇ ਸੁਣਵਾਈ ਹੋਈ ਸੀ। ਜਦੋਂ ਬਚਾਅ ਪੱਖ ਨੇ ਜ਼ਮਾਨਤ ਲਈ ਬਹਿਸ ਕੀਤੀ ਤਾਂ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਬਚਾਅ ਪੱਖ ਨੂੰ 25 ਜੁਲਾਈ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਮੁਲਜ਼ਮ ਦੇ ਵਕੀਲ ਗੁਰਦੀਪ ਸਿੰਘ ਨੇ ਕਿਹਾ ਕਿ ਉਸ ਦੀ ਜ਼ਮਾਨਤ ਲਈ ਅਦਾਲਤ 'ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਨਸ਼ਾ ਬਹੁਤ ਘੱਟ ਮਾਤਰਾ 'ਚ ਮਿਲਿਆ ਹੈ। ਇਸ ਤੋਂ ਇਲਾਵਾ ਪੁਲਿਸ ਕੋਈ ਠੋਸ ਦਲੀਲ ਪੇਸ਼ ਨਹੀਂ ਕਰ ਸਕੀ। ਅਦਾਲਤ ਨੇ ਦੇਰ ਸ਼ਾਮ 25 ਜੁਲਾਈ ਦੀ ਤਰੀਕ ਤੈਅ ਪਾ ਦਿੱਤੀ ਹੈ। ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਤੋਂ ਬਾਅਦ ਫਿਲੌਰ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ 'ਤੇ ਲੈਣ ਲਈ ਕ੍ਰਿਮੀਨਲ ਰਿਵੀਜ਼ਨ ਐਪਲੀਕੇਸ਼ਨ ਦਾਇਰ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ।
ਇਸ ਤੋਂ ਬਾਅਦ ਪੁਲਿਸ ਵੱਲੋਂ ਵਿਸ਼ੇਸ਼ ਸਬੂਤ ਪੇਸ਼ ਨਹੀਂ ਕੀਤੇ ਗਏ ਤਾਂ ਮੁਲਜ਼ਮਾਂ ਨੂੰ ਫਿਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਬਚਾਅ ਪੱਖ ਦੇ ਵਕੀਲ ਗੁਰਪ੍ਰੀਤ ਸਿੰਘ ਨੇ ਕਿਹਾ ਜਮਾਨਤ ਪਟੀਸ਼ਨ 'ਤੇ ਪਹਿਲਾਂ ਸ਼ਨਿਚਰਵਾਰ ਨੂੰ ਬਹਿਸ ਨਾ ਹੋਣ ਕਾਰਨ ਸੁਣਵਾਈ 23 ਜੁਲਾਈ ਨੂੰ ਰੱਖੀ ਗਈ ਸੀ। ਮੰਗਲਵਾਰ ਨੂੰ ਅਦਾਲਤ ਨੇ ਬਚਾਅ ਪੱਖ ਦੀ ਦਲੀਲਾਂ ਸੁਣੀਆਂ ਤੇ ਫੈਸਲੇ ਲਈ 25 ਜੁਲਾਈ ਦਾ ਦਿਨ ਤੈਅ ਕੀਤਾ। ਮੁਲਜ਼ਮਾਂ ਨੂੰ ਪੁਲਿਸ ਨੇ 11 ਜੁਲਾਈ ਨੂੰ ਫਿਲੌਰ 'ਚ ਕਾਰ 'ਚ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਚਾਰ ਗ੍ਰਾਮ ਆਈਸ ਬਰਮਾਦ ਕੀਤੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial