Jalandhar News: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਘਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਕਾਂਗਰਸ ਦੀ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਇਕਲੌਤੇ ਪੁੱਤਰ ਅਕਿਲ ਅਖਤਰ ਦਾ ਅਚਾਨਕ ਦੇਹਾਂਤ ਹੋ ਗਿਆ ਹੈ।

Continues below advertisement

ਉਨ੍ਹਾਂ ਦੀ ਅੰਤਿਮ ਅਰਦਾਸ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਹਰਦਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿੱਚ ਅਸਰ ਦੀ ਨਮਾਜ਼ ਤੋਂ ਬਾਅਦ, ਯਾਨੀ ਸ਼ਾਮ 4:30 ਵਜੇ ਅਦਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਾਬਕਾ ਡੀਜੀਪੀ ਦੀ ਨੂੰਹ, ਜ਼ੈਨਬ ਅਖਤਰ, ਪੰਜਾਬ ਵਕਫ਼ ਬੋਰਡ ਦੀ ਮੈਂਬਰ ਰਹਿ ਚੁੱਕੀ ਹੈ ਅਤੇ ਰਾਜਨੀਤੀ ਵਿੱਚ ਬਹੁਤ ਸਰਗਰਮ ਹੈ। ਉਨ੍ਹਾਂ ਦੇ ਪਤੀ ਦੇ ਅਚਾਨਕ ਦੇਹਾਂਤ ਨਾਲ ਵਿਆਪਕ ਸੋਗ ਫੈਲ ਗਿਆ ਹੈ।

ਦੱਸ ਦੇਈਏ ਕਿ ਅਕਿਲ ਦੇ ਪਿਤਾ ਸਾਲ 2021 ਵਿਚ ਪੰਜਾਬ ਦੇ ਡੀਜੀਪੀ ਅਹੁਦੇ ਤੋਂ ਰਿਟਾਇਰ ਹੋਏ ਤੇ ਕਾਂਗਰਸ ਵਿਚ ਸਰਗਰਮ ਰਹੇ। ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੀਆਂ ਕਾਫੀ ਨਜ਼ਦੀਕੀਆ ਰਹੀਆਂ ਹਨ। ਅਕਿਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਕਿਲ ਵਿਆਹਿਆ ਹੋਇਆ ਸੀ ਜਿਨ੍ਹਾਂ ਦਾ ਇਕ ਪੁੱਤਰ ਤੇ ਇਕ ਧੀ ਹੈ। ਅਕਿਲ ਦੇ ਪਿਤਾ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਕਾਗਜ਼ੀ ਕਾਰਵਾਈ ਦੇ ਬਾਅਦ ਸਹਾਰਨਪੁਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਹਰਡਾ ਵਿਚ ਚਲੇ ਗਏ ਹਨ। ਇਥੇ ਪੋਸਟਮਾਰਟਮ ਦੇ ਬਾਅਦ ਉਨ੍ਹਾਂ ਦੇ 2 ਰਿਸ਼ਤੇਦਾਰ ਦੇਹ ਨੂੰ ਐਂਬੂਲੈਂਸ ਤੋਂ ਲੈ ਕੇ ਰਵਾਨਾ ਹੋਏ ਸਨ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Punjab News: ਪੰਜਾਬ 'ਚ ਸਰਕਾਰੀ ਮੁਲਾਜ਼ਮਾ ਦੀਆਂ ਲੱਗੀਆਂ ਮੌਜਾਂ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਇਹ ਅਦਾਰੇ; ਮਾਣ ਸਕਣਗੇ ਛੁੱਟੀਆਂ ਦਾ ਆਨੰਦ...