Jalandhar News: ਜਲੰਧਰ ਦਿਹਾਤ ਦੇ ਭੋਗਪੁਰ ਵਿੱਚ ਸੋਮਵਾਰ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਸਰਕਾਰੀ ਰਿਕਵਰੀ ਵੈਨ ਚਲਾਉਣ ਵਾਲੇ ASI ਨੂੰ SSP ਨੇ ਮੁਅੱਤਲ ਕਰ ਦਿੱਤਾ ਹੈ। ਉਸ ਨੇ ਕਈ ਵਾਹਨਾਂ ਨੂੰ ਟੱਕਰ ਮਾਰੀ ਸੀ। ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਦੀ ਗੱਡੀ ਨੂੰ ਘੇਰ ਲਿਆ ਅਤੇ ਘਟਨਾ ਦੀ ਵੀਡੀਓ ਬਣਾਈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਕਰ ਦਿੱਤਾ ਸੀ।

Continues below advertisement

ਏਐਸਆਈ ਗੁਰਸਿੰਦਰ ਸਿੰਘ ਪੁਲਿਸ ਲਾਈਨਜ਼ ਜਲੰਧਰ ਵਿਖੇ ਤਾਇਨਾਤ ਸੀ ਅਤੇ ਭੋਗਪੁਰ ਨੈਸ਼ਨਲ ਹਾਈਵੇਅ 'ਤੇ ਰਿਕਵਰੀ ਵੈਨ ਚਲਾ ਰਹੇ ਸੀ। ਘਟਨਾ ਦੌਰਾਨ ਉਨ੍ਹਾਂ ਨੇ ਸੜਕ ਕਿਨਾਰੇ ਖੜ੍ਹੀਆਂ ਤਿੰਨ-ਚਾਰ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਟੱਕਰ ਵਿੱਚ ਕਈ ਵਾਹਨ ਨੁਕਸਾਨੇ ਗਏ ਅਤੇ ਇੱਕ ਗੱਡੀ ਦਾ ਟਾਇਰ ਵੀ ਪੰਕਚਰ ਹੋ ਗਿਆ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰਕੇ ਏਐਸਆਈ ਗੁਰਸਿੰਦਰ ਸਿੰਘ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਕਾਲਾ ਬੱਕਰਾ ਭੇਜਿਆ। ਮੈਡੀਕਲ ਰਿਪੋਰਟ ਵਿੱਚ ਪੁਸ਼ਟੀ ਹੋਈ ਕਿ ਉਨ੍ਹਾਂ ਨੇ ਸ਼ਰਾਬ ਪੀਤੀ ਹੋਈ ਸੀ।

Continues below advertisement

ਪੁਲਿਸ ਲਾਈਨ ਵਿੱਚ ਕੀਤਾ ਤਾਇਨਾਤ

ਜਾਣਕਾਰੀ ਮਿਲਣ 'ਤੇ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ (ਪੀਪੀਐਸ) ਨੇ ਕਾਰਵਾਈ ਕਰਦਿਆਂ ਏਐਸਆਈ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਉਨ੍ਹਾਂ ਨੂੰ ਪੁਲਿਸ ਲਾਈਨਜ਼ ਵਿਖੇ ਵਾਪਸ ਭੇਜ ਦਿੱਤਾ ਹੈ। ਉਸਦੇ ਖਿਲਾਫ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ ਡਿਊਟੀ ਦੌਰਾਨ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਵਿਭਾਗੀ ਜਾਂਚ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਵਧਦੇ ਹੰਗਾਮੇ ਨੂੰ ਵੇਖਦਿਆਂ ਹੋਇਆਂ ਲੋਕਾਂ ਨੇ ਤੁਰੰਤ ਸਬੰਧਤ ਥਾਣੇ ਦੇ ਐਸਐਚਓ ਨੂੰ ਫੋਨ ਕੀਤਾ ਅਤੇ ਘਟਨਾ ਦੀ ਜਾਣਕਾਰੀ ਦਿੱਤੀ। ਚਸ਼ਮਦੀਦਾਂ ਨੇ ਕਿਹਾ ਕਿ ਅਜਿਹੇ ਪੁਲਿਸ ਕਰਮਚਾਰੀ, ਜੋ ਖੁਦ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ, ਸਮਾਜ ਦੀ ਰੱਖਿਆ ਕਰਨ ਦੀ ਬਜਾਏ ਉਸ ਲਈ ਖ਼ਤਰਾ ਬਣਦੇ ਜਾ ਰਹੇ ਹਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।