Jalandhar News: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਕੈਲੀਫੋਰਨੀਆ ਦੀ ਵਿਕਟਰ ਵੈਲੀ ਦੇ ਸਟੋਰ ਵਿੱਚ ਕੰਮ ਕਰਦੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਨੌਜਵਾਨ ਮੁਕੇਰੀਆਂ ਨੇੜਲੇ ਪਿੰਡ ਆਲੋ ਭੱਟੀ ਦਾ ਵਸਨੀਕ ਸੀ। ਸੂਤਰਾਂ ਮੁਤਾਬਕ ਇੱਕ ਮੈਕਸਿਕਨ ਨੌਜਵਾਨ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਦੋਵਾਂ ਦਰਮਿਆਨ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਵੀਨ ਕੁਮਾਰ (27 ਸਾਲ) ਵਜੋਂ ਹੋਈ ਹੈ। ਉਸ ਦੇ ਚਾਚਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਜੀਤ ਸਿੰਘ ਦੀ 2004 ਵਿੱਚ ਮੌਤ ਹੋ ਚੁੱਕੀ ਹੈ ਤੇ ਭਤੀਜੇ ਪ੍ਰਵੀਨ ਦਾ ਪਾਲਣ ਪੋਸ਼ਣ ਉਨ੍ਹਾਂ ਹੀ ਕੀਤਾ ਸੀ। ਪ੍ਰਵੀਨ ਕੁਮਾਰ 2017 ਵਿੱਚ ਰੁਜ਼ਗਾਰ ਖਾਤਰ ਅਮਰੀਕਾ ਗਿਆ ਸੀ ਜੋ ਆਪਣੀ ਰਿਹਾਇਸ਼ ਦੇ ਨੇੜੇ ਹੀ ਇੱਕ ਸਟੋਰ ਵਿੱਚ ਕੰਮ ਕਰਦਾ ਸੀ।
ਹੋਰ ਪੜ੍ਹੋ : Vande Bharat: ਵੰਦੇ ਭਾਰਤ ਐਕਸਪ੍ਰੈਸ 'ਤੇ ਫਿਰ ਪਥਰਾਅ, ਕਰਨਾਟਕ 'ਚ ਪੱਥਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਤੋੜਿਆ ਸ਼ੀਸ਼ਾ
ਉਨ੍ਹਾਂ ਦੱਸਿਆ ਕਿ ਅਮਰੀਕੀ ਸਮੇਂ ਅਨੁਸਾਰ ਰਾਤ ਕਰੀਬ 8 ਵਜੇ ਜਦੋਂ ਉਹ ਸਟੋਰ ਬੰਦ ਕਰ ਰਿਹਾ ਸੀ ਤਾਂ ਮੈਕਸਿਕਨ ਨੌਜਵਾਨ ਆਇਆ ਅਤੇ ਨਸ਼ੀਲਾ ਪਦਾਰਥ ਤੇ ਪੈਸਿਆਂ ਦੀ ਮੰਗ ਕਰਨ ਲੱਗਾ ਜਦਕਿ ਨਿਯਮਾਂ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਕਿਸੇ ਨੌਜਵਾਨ ਨੂੰ ਨਸ਼ੀਲਾ ਪਦਾਰਥ ਆਦਿ ਦੇਣ ਦੀ ਮਨਾਹੀ ਹੈ। ਉਮਰ ਦਾ ਸਬੂਤ ਨਾ ਦੇਣ ’ਤੇ ਉਸ ਨੇ ਇਨਕਾਰ ਕਰ ਦਿੱਤਾ।
ਇਸ ਦੌਰਾਨ ਦੋਵਾਂ ਦਰਮਿਆਨ ਹਲਕੀ ਤਕਰਾਰ ਹੋਈ ਤੇ ਜਦੋਂ ਪ੍ਰਵੀਨ ਕੁਮਾਰ ਸਟੋਰ ਬੰਦ ਕਰਕੇ ਜਾਣ ਲੱਗਾ ਤਾਂ ਉਕਤ ਨੌਜਵਾਨ ਨੇ ਗੋਲੀਆਂ ਮਾਰ ਦਿੱਤੀਆਂ। ਪ੍ਰਵੀਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਵੀਨ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।