Ban on Cutting Trees: ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।


 ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ 1900 ਦਫ਼ਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿਟ ਦੇਣ ਲਈ ਅਪਣਾਈ ਜਾਂਦੀ ਹੈ।


ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਵੇਖਣ ਵਿਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਨੂੰ ਬਿਨਾਂ ਵਜ੍ਹਾ ਕੱਟਿਆ ਰਿਹਾ ਹੈ। ਇਹ ਦਰੱਖਤ ਪ੍ਰਾਚੀਨ ਸਮੇਂ ਤੋਂ ਹੀ ਧਾਰਮਿਕ ਮਹੱਤਤਾ ਰੱਖਦੇ ਹਨ ਅਤੇ ਇਨ੍ਹਾਂ ਦਾ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਵੱਡਾ ਯੋਗਦਾਨ ਹੈ। ਇਸ ਤੋਂ ਇਲਾਵਾ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਵੀ ਆਮ ਤੌਰ ’ਤੇ ਇਨ੍ਹਾਂ ਵੱਡੇ ਦਰੱਖਤਾਂ ’ਤੇ ਹੁੰਦਾ ਹੈ। 


ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਨ ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਰੈਣ-ਬਸੇਰੇ ’ਤੇ ਵੀ ਪ੍ਰਤੀਕੂਲ ਅਸਲ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਇਸ ਕਾਰਨ ਇਨ੍ਹਾਂ ਦੀ ਕਟਾਈ ’ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ। ਇਹ ਹੁਕਮ 29  ਫਰਵਰੀ, 2024 ਤੱਕ ਲਾਗੂ ਰਹਿਣਗੇ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial