Punjab News: ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ 11 ਤੇ 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ਉਤਸਵ ਦੇ ਦੋਵੇਂ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਦੇਸ਼ ਭਰ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ। ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਸ਼ਹਿਰ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ।



ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ - 12 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ



ਕਾਨੂੰਨ ਵਿਵਸਥਾ ਦੀ ਸਥਿਤੀ ਦੇ ਮੱਦੇਨਜ਼ਰ, ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, 11 ਅਤੇ 12 ਫਰਵਰੀ, 2025 ਨੂੰ ਜਲੂਸ ਦੇ ਰਸਤੇ ਅਤੇ ਜਲੂਸ ਸਥਾਨ ਦੇ ਨੇੜੇ ਮਾਸ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ। 


ਇਹ ਵੀ ਪੜ੍ਹੋ-ਪੰਜਾਬ ਦੀਆਂ ਹੋਰ ਜ਼ਮੀਨਾਂ ਐਕੁਆਇਰ ਕਰੇਗੀ ਕੇਂਦਰ ਸਰਕਾਰ, ਦਿੱਲੀ ਤੋਂ ਜੰਮੂ ਲਈ ਵਿਛਾਈ ਜਾਵੇਗੀ ਨਵੀਂ ਰੇਲਵੇ ਲਾਈਨ, ਜਾਣੋ ਕਦੋਂ ਤੋਂ ਸ਼ੁਰੂ ਹੋਵੇਗਾ ਕੰਮ ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ