(Source: ECI/ABP News)
Sutlej River and Bist Doab : ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ 'ਤੇ ਲਗਾਈ ਰੋਕ, ਹੁਕਮ ਤੋੜੇ ਤਾਂ ਹੋਵੇਗੀ ਕਾਰਵਾਈ
Bathing in river ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ...
![Sutlej River and Bist Doab : ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ 'ਤੇ ਲਗਾਈ ਰੋਕ, ਹੁਕਮ ਤੋੜੇ ਤਾਂ ਹੋਵੇਗੀ ਕਾਰਵਾਈ Bathing in Sutlej river and Bist Doab canal has been banned, action will be taken if the order is violated Sutlej River and Bist Doab : ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ 'ਤੇ ਲਗਾਈ ਰੋਕ, ਹੁਕਮ ਤੋੜੇ ਤਾਂ ਹੋਵੇਗੀ ਕਾਰਵਾਈ](https://feeds.abplive.com/onecms/images/uploaded-images/2023/08/19/13595d7958274256f7558cffd871a2c81692415789355785_original.jpg?impolicy=abp_cdn&imwidth=1200&height=675)
ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਨਾਲ ਕੀਤੀ ਇਹ ਮਨਾਹੀ, ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਅਤੇ ਪਾਣੀ ਦੇ ਵਿੱਚ ਡੁੱਬਣ ਨਾਲ ਹੋਈਆਂ ਅਣਸੁਖਾਵੀਂਆਂ ਘਟਨਾਵਾਂ ਦੇ ਮੱਦੇਨਜ਼ਰ ਕੀਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਕਾਰਨ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਦੁੱਖ ਮਹਿਸੂਸ ਕਰਦਾ ਹੈ, ਜਿਸ ਲਈ ਇਹ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਪਕੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਹੁਕਮ 20 ਅਗਸਤ 2023 ਤੋਂ 19 ਅਕਤੂਬਰ, 2023 ਤੱਕ ਲਾਗੂ ਰਹਿਣਗੇ।
ਪੰਜਾਬ ਵਿੱਚ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ ਅਤੇ ਸੂਬੇ ਦੇ 8 ਜਿਲ੍ਹੇ ਪਾਣੀ ਦੀ ਪਲੇਟ ਵਿੱਚ ਆ ਗਏ ਸਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵਾਂਸ਼ਹਿਰ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ਕੋਈ ਵੀ ਵਿਅਕਤੀ ਨਾ ਜਾਵੇ ਅਤੇ ਨਾ ਹੀ ਇੱਥੇ ਨਹਾਉਣ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)