Jalandhar News: ਕੇਜਰੀਵਾਲ ਤੇ ਸੀਐਮ ਮਾਨ ਦੀ ਫੇਰੀ ਤੋਂ ਪਹਿਲਾਂ ਮੁਲਾਜ਼ਮ ਲੀਡਰਾਂ ਘਰਾਂ 'ਚ ਨਜ਼ਰਬੰਦ
ਇੱਥੇ ਅੱਜ ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨੂੰ ਮਿਲਣਗੇ ਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਤੇ ਮੰਗਾਂ ਸੁਣਨਗੇ ਪਰ ਇਸ ਤੋਂ ਪਹਿਲਾਂ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ।
Jalandhar News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰ ਰਹੇ ਹਨ। ਇੱਥੇ ਅੱਜ ਦੋਵੇਂ ਮੁੱਖ ਮੰਤਰੀ ਬਜਟ ਤੋਂ ਪਹਿਲਾਂ ਸਨਅਤਕਾਰਾਂ ਨੂੰ ਮਿਲਣਗੇ ਤੇ ਬਜਟ ਸਬੰਧੀ ਉਨ੍ਹਾਂ ਦੇ ਸੁਝਾਅ ਤੇ ਮੰਗਾਂ ਸੁਣਨਗੇ ਪਰ ਇਸ ਤੋਂ ਪਹਿਲਾਂ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ।
ਦਰਅਸਲ ਪ੍ਰਸ਼ਾਸਨ ਨੂੰ ਸ਼ੱਕ ਸੀ ਕਿ ਮੁਲਾਜ਼ਮ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਦੌਰੇ ਵਿੱਚ ਵਿਘਨ ਪਾ ਸਕਦੇ ਹਨ। ਇਸ ਤੋਂ ਪਹਿਲਾਂ ਵੀ ਸਰਕਾਰ ਦੇ ਹੁਕਮਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਸਾਰੀਆਂ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਸੀ। ਸਰਵ ਸਿੱਖਿਆ ਅਭਿਆਨ ਨਾਨ ਟੀਚਿੰਗ ਸਟਾਫ਼ ਯੂਨੀਅਨ ਦੇ ਮੁਖੀ ਸ਼ੋਭਿਤ ਨੇ ਦੱਸਿਆ ਕਿ ਉਹ ਦਫ਼ਤਰ ਲਈ ਰਵਾਨਾ ਹੋਣ ਹੀ ਵਾਲੇ ਸੀ ਕਿ ਇਸ ਤੋਂ ਪਹਿਲਾਂ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ।
ਪੁਲਿਸ ਨੇ ਉਨ੍ਹਾਂ ਨੂੰ ਦਫ਼ਤਰ ਨਹੀਂ ਜਾਣ ਦਿੱਤਾ ਤੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਨਜ਼ਰਬੰਦ ਕੀਤਾ ਗਿਆ ਹੈ। ਤੁਹਾਡੇ ਵਿਭਾਗ ਨੂੰ ਤੁਹਾਡੇ ਬਾਰੇ ਸੂਚਿਤ ਕੀਤਾ ਗਿਆ ਹੈ। ਤੁਸੀਂ ਅੱਜ ਦਫਤਰ ਨਹੀਂ ਜਾ ਸਕੋਗੇ। ਉਂਜ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਕੋਈ ਧਰਨੇ ਦਾ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੇ ਹੀ ਵਿਰੋਧ ਤੋਂ ਡਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ