ਅਸ਼ਰਫ ਢੁੱਡੀ ਦੀ ਰਿਪੋਰਟ


ਜਲੰਧਰ: ਅੱਜ ਜਲੰਧਰ ਵਿੱਚ ਬੀਬੀ ਜਗੀਰ ਕੌਰ ਨੇ SGPC ਦੇ ਪ੍ਰਧਾਨ ਦੇ ਚੋਣ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਲਈ 9 ਨਵੰਬਰ 2022 ਨੂੰ ਵੋਟਿੰਗ ਹੋਵੇਗੀ।


ਬੀਬੀ ਜਗੀਰ ਕੌਰ ਨੇ ਕਿਹਾ ਹੈ,  "ਮੈਨੂੰ ਖੁਸ਼ੀ ਹੈ ਕਿ ਇਸ ਵਾਰ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜੇ ਮੈਨੂੰ ਸੰਗਤਾਂ ਵੱਲੋਂ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਮੈਂ ਮੁੱਖ ਤੌਰ ’ਤੇ ਇਹ ਕਾਰਜ ਕਰਾਂਗੀ।"


ਇਸ ਮੌਕੇ ਬੀਬੀ ਜਗੀਰ ਕੌਰ ਨੇ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਕਿਹਾ ਕਿ ਇਸ ਵਿੱਚ ਸਾਰੇ ਪ੍ਰਮੁੱਖ ਸਿੱਖਾਂ ਨੂੰ ਸ਼ਾਮਲ ਕੀਤਾ ਜਾਵੇਗਾ ਉਹ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਥ ਦੇ ਕੰਮ ਲਈ ਮੇਰੀ ਆਲੋਚਨਾ ਕਰਨ ਵਾਲਿਆਂ ਕੋਲ ਜਾਇਆ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।


ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਹੈਰੀਟੇਜ਼ ਕਮੇਟੀ ਬਣਾਈ ਜਾਵੇਗੀ ਜਿਸ ਵੱਲੋਂ ਸਾਰੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ  ਸਿੱਖ ਧਰਮ ਦੀਆਂ ਸਾਰੀਆਂ ਮੁੱਖ ਪੁਸਤਕਾਂ ਵੱਖ-ਵੱਖ ਭਾਸ਼ਾਵਾਂ ਵਿੱਚ ਛਾਪੀਆਂ ਜਾਣਗੀਆਂ।


ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 'ਤੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦੇਣ ਤੋਂ ਬਾਅਦ ਸਿੱਖ ਕੌਮ 'ਚ ਭਾਰੀ ਰੋਸ ਹੈ, ਜਿਸ ਨੂੰ ਅਸੀਂ ਸੰਭਾਲ ਨਹੀਂ ਸਕੇ। ਜੇ ਰਾਮ ਰਹੀਮ ਨੂੰ 2007 ਵਿੱਚ ਹੀ ਜੇਲ੍ਹ ਭੇਜ ਦਿੱਤਾ ਗਿਆ ਹੁੰਦਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਹੁੰਦੀ।


ਬੀਬੀ ਜਗੀਰ ਕੌਰ ਨੂੰ ਅੱਜ ਮੁੜ ਅਕਾਲੀ ਦਲ ਵੱਲੋਂ ਇੱਕ ਆਖਰੀ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ 7 ਨਵੰਬਰ ਨੂੰ ਪਾਰਟੀ ਦਫ਼ਤਰ ਪਹੁੰਚਣ ਲਈ ਕਿਹਾ ਗਿਆ ਹੈ। ਇਸ ਦਾ ਜਵਾਬ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਮੌਕਾ ਦੇਣਾ ਹੀ ਸੀ ਤਾਂ ਮੁਅੱਤਲ ਕਰਨ ਤੋਂ ਪਹਿਲਾਂ ਦੇ ਦਿੰਦੇ। ਹੁਣ ਮੇਰੇ ਕੋਲ ਅਕਾਲੀ ਦਲ ਦੇ ਦਫਤਰ ਜਾਣ ਦਾ ਕੋਈ ਕਾਰਨ ਨਹੀਂ ਹੈ। 


ਇਹ ਵੀ ਪੜ੍ਹੋ: Bibi Jagir Kaur: ਅਕਾਲੀ ਦਲ ਵੱਲੋਂ ਮੌਕਾ ਦੇਣ ਮਗਰੋਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਬੋਲੇ, ਮੌਕਾ ਉਦੋਂ ਦੇਣਾ ਸੀ ਜਦੋਂ ਮੁਅੱਤਲ ਕੀਤਾ