Jalandhar News: ਜਲੰਧਰ 'ਚ 13 ਸਾਲਾਂ ਬੱਚੀ ਦੇ ਕਤਲ ਮਾਮਲੇ 'ਚ ਵੱਡਾ ਐਕਸ਼ਨ! ਅਪਰਾਧ 'ਚ ਸ਼ਾਮਲ ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ: ASI ਖਿਲਾਫ...
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ 13 ਸਾਲਾ ਲੜਕੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ASI ਮੰਗਤ ਰਾਮ ਨੂੰ ਪੁਲਿਸ ਨੇ ਨੌਕਰੀ...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ 13 ਸਾਲਾ ਲੜਕੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ASI ਮੰਗਤ ਰਾਮ ਨੂੰ ਪੁਲਿਸ ਨੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਬੱਚੀ ਦੇ ਪਰਿਵਾਰ ਨੇ ਮੰਗ ਕੀਤੀ ਸੀ ਕਿ ਏਐਸਆਈ ਅਤੇ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ। ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ।
ਫਾਸਟ-ਟਰੈਕ ਟ੍ਰਾਇਲ ਦੀ ਮੰਗ
ਇਸ ਦੌਰਾਨ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਇਸ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਪਰਿਵਾਰ ਨਾਲ ਡੂੰਘਾ ਦੁੱਖ ਅਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਨਾ ਪੂਰਾ ਹੋਣ ਵਾਲਾ ਨੁਕਸਾਨ ਹੈ ਅਤੇ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਤਹਿਤ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੈਡਮ ਗਿੱਲ ਅਤੇ ਸ੍ਰੀ ਸਿੰਘ ਨੇ ਅਪੀਲ ਕੀਤੀ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਸਜ਼ਾ ਦੇਣ ਲਈ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿੱਚ ਕੀਤੀ ਜਾਏ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਨੂੰ ਜਲਦੀ ਕਾਨੂੰਨੀ ਸਿੱਟੇ ਲਈ ਫਾਸਟ-ਟਰੈਕ ਮੁਕੱਦਮੇ ਦੀ ਸਿਫ਼ਾਰਸ਼ ਕਰੇਗਾ। ਸਖ਼ਤ ਕਾਰਵਾਈ ਅਤੇ ਸਮੇਂ ਸਿਰ ਨਿਆਂ ਨੂੰ ਯਕੀਨੀ ਬਣਾਉਣ ਲਈ ਇਸ ਮਾਮਲੇ ਨੂੰ ਉੱਚ ਪੱਧਰ 'ਤੇ ਚੁੱਕਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


















