Jalandhar News: ਜਲੰਧਰ ਪੁਲਿਸ ਨੇ ਡੀ-ਮਾਰਟ ਖਿਲਾਫ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ ਡੀ-ਮਾਰਟ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਕਾਰਵਾਈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਟ੍ਰੈਫਿਕ ਦਾ ਸਹੀ ਬੰਦੋਬਸਤ ਨਾ ਕਰਨ ਵਾਲੇ ਵੱਡੇ ਅਦਾਰਿਆਂ ਖਿਲਾਫ ਵੀ ਐਕਸ਼ਨ ਹੋਏਗਾ।
ਹਾਸਲ ਜਾਣਕਾਰੀ ਮੁਤਾਬਕ ਕਮਿਸ਼ਨਰੇਟ ਪੁਲਿਸ ਨੇ ਸੋਮਵਾਰ ਨੂੰ ਜਲੰਧਰ ਦੇ ਡੀ-ਮਾਰਟ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕੇਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਹੈ। ਕਮਿਸ਼ਨਰੇਟ ਪੁਲਿਸ ਨੇ ਕੱਲ੍ਹ ਇਸ ਸਬੰਧੀ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਡੀ-ਮਾਰਟ ਨੂੰ ਨੋਟਿਸ ਵੀ ਜਾਰੀ ਕੀਤਾ ਸੀ ਪਰ ਕੰਪਨੀ ਵੱਲੋਂ ਡੀ-ਮਾਰਟ ਦੇ ਬਾਹਰ ਟ੍ਰੈਫਿਕ ਸਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: Crime News: ਖੇਤਾਂ ‘ਚ ਗੇੜਾ ਮਾਰਨ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਬੁਰੀ ਹਾਲਤ ‘ਚ ਮਿਲੀ ਲਾਸ਼
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਸ਼ਹਿਰ ਦੇ 80 ਨਾਜਾਇਜ਼ ਕਬਜ਼ਿਆਂ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਸਬੰਧੀ ਸੋਮਵਾਰ ਨੂੰ 6 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਖਿਲਾਫ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੀ ਕਾਰਵਾਈ ਤੋਂ ਬਾਅਦ ਭੀੜ ਵਾਲੀਆਂ ਥਾਂਵਾਂ 'ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਕੁੱਲ 21 ਸੜਕਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ 'ਤੇ ਪੁਲਿਸ ਨੇ ਧਾਰਾ 144 ਲਾ ਦਿੱਤੀ ਹੈ। ਇਸ ਤਹਿਤ 21 ਸੜਕਾਂ 'ਤੇ ਬਹੁਤ ਜ਼ਿਆਦਾ ਭੀੜ ਵਾਲੇ ਇਲਾਕਿਆਂ ਨੂੰ ਵਨ ਵੇਅ ਸਮੇਤ ਹੋਰ ਪਹਿਲੂਆਂ ਸਬੰਧੀ ਨੋ ਟਾਲਰੈਂਸ ਜ਼ੋਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਰੂਟ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਵਿੱਚ ਛੋਟੇ ਅਪਰਾਧਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ ! ਸੰਘਰਸ਼ ਨੂੰ ਪਿਆ ਬੂਰ, ਪੰਜਾਬ ਸਰਕਾਰ ਨੇ ਡੀ.ਏ ’ਚ ਕੀਤਾ 4 ਫ਼ੀਸਦ ਦਾ ਵਾਧਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।