ਬੀਜੇਪੀ ਨੂੰ ਵੱਡਾ ਝਟਕਾ! ਸਾਬਕਾ ਮੰਤਰੀ ਭਗਤ ਚੂਨੀ ਲਾਲ ਦਾ ਬੇਟਾ 'ਆਪ' 'ਚ ਸ਼ਾਮਲ
ਜਲੰਧਰ 'ਚ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਦਲ-ਬਦਲੀ ਆਪਣੇ ਸਿਖਰ 'ਤੇ ਹੈ। ਲੀਡਰ ਨਿੱਤ ਪਾਰਟੀਆਂ ਬਦਲ ਰਹੇ ਹਨ। ਅੱਜ ਝਟਕਾ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਵਾਲੇ ਭਾਜਪਾ...
Jalandhar News: ਜਲੰਧਰ 'ਚ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਦਲ-ਬਦਲੀ ਆਪਣੇ ਸਿਖਰ 'ਤੇ ਹੈ। ਲੀਡਰ ਨਿੱਤ ਪਾਰਟੀਆਂ ਬਦਲ ਰਹੇ ਹਨ। ਅੱਜ ਝਟਕਾ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਵਾਲੇ ਭਾਜਪਾ ਦੇ ਜਲੰਧਰ ਪੱਛਮੀ ਦੇ ਇੰਚਾਰਜ ਮਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
Major BOOST for AAP in #Jalandhar 🔥
— AAP Punjab (@AAPPunjab) April 14, 2023
BJP leader & former candidate from Jalandhar West, Shri Mohinder Bhagat, joined the Aam Aadmi Party in presence of CM @BhagwantMann !!
Aam Aadmi Party is heading towards a landslide victory in #JalandharByPoll 💯 pic.twitter.com/jHo5bFoasY
ਦੱਸ ਦਈਏ ਕਿ ਮਹਿੰਦਰ ਭਗਤ ਦੇ ਪਿਤਾ ਭਗਤ ਚੂਨੀ ਲਾਲ ਮੰਤਰੀ ਰਹਿ ਚੁੱਕੇ ਹਨ। ਮਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਕਮਲ ਦਾ ਫੁੱਲ ਛੱਡ ਕੇ ਹੱਥ ਵਿੱਚ ਝਾੜੂ ਫੜ ਲਿਆ। ਅਹਿਮ ਗੱਲ ਹੈ ਕਿ ਬੀਜੇਪੀ ਹੁਣ ਤੱਕ ਦੂਜੀਆਂ ਪਾਰਟੀਆਂ ਵਿੱਚ ਸੰਨ੍ਹ ਲਾਉਣ ਦੀ ਮਾਹਿਰ ਹੈ ਪਰ ਹੁਣ ਉਸ ਦਾ ਆਪਣਾ ਕੁਨਬਾ ਵੀ ਟੁੱਟਣਾ ਸ਼ੁਰੂ ਹੋ ਗਿਆ ਹੈ।
ਹਾਲਾਂਕਿ ਮਹਿੰਦਰ ਭਗਤ ਨੇ ਅਜਿਹਾ ਕਿਉਂ ਕੀਤਾ। ਉਸ ਨੂੰ ਪਾਰਟੀ ਵਿੱਚ ਕੀ ਸਮੱਸਿਆ ਸੀ? ਇਸ ਬਾਰੇ ਅਜੇ ਉਨ੍ਹਾਂ ਖੁੱਲ੍ਹ ਕੇ ਕੁਝ ਨਹੀਂ ਕਿਹਾ। ਦਰਅਸਲ ਜ਼ਮੀਨੀ ਹਕੀਕਤ ਇਹ ਹੈ ਕਿ ਚੋਣ ਹਾਰਨ ਤੋਂ ਬਾਅਦ ਭਾਜਪਾ ਨੂੰ ਜਲੰਧਰ ਪੱਛਮੀ 'ਚ ਕਾਫੀ ਨੁਕਸਾਨ ਹੋਇਆ ਸੀ। ਭਾਜਪਾ ਦੇ ਕੌਂਸਲਰਾਂ ਦੇ ਨਾਲ-ਨਾਲ ਮੰਡਲਾਂ ਦੇ ਪ੍ਰਧਾਨਾਂ ਨੇ ਵੀ ਵਿਧਾਇਕ ਸ਼ੀਤਲ ਅੰਗੁਰਾਲ ਦੇ ਸਮਰਥਨ ਵਿੱਚ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ