ਪਿਛਲੇ ਕਈ ਦਿਨਾਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਤੇ ਨਵੇਂ ਜਥੇਦਾਰ ਨੂੰ ਨਿਯੁਕਤ ਕਰਨ ਦੀਆਂ ਹਰ ਪਾਸੇ ਚਰਵਾਵਾਂ ਦਾ ਜ਼ੋਰ ਚੱਲ ਰਿਹਾ ਸੀ। ਪਰ ਇਸ ਉੱਪਰ ਸ਼੍ਰੋਮਣੀ ਕਮੇਟੀ ਦਾ ਅਧਿਕਾਰਤ ਤੌਰ 'ਤੇ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਸੀ। ਇਸ ਵਿਚਾਲੇ ਅਕਾਲੀ ਦਲ ਵੀ ਸਿੱਧੇ ਤੌਰ 'ਤੇ ਕੁੱਝ ਵੀ ਨਹੀਂ ਕਹਿ ਰਹੀ ਸੀ। ਪਰ ਹੁਣ ਇਸ ਗੱਲ ਤੋਂ ਪਰਦਾ ਉੱਠ ਗਿਆ ਹੈ। ਜੀ ਹਾਂ ਏਬੀਪੀ ਸਾਂਝਾ ਨਾਲ ਗੱਲ ਕਰਦੇ ਹੋਏ ਗੁਰਚਰਨ ਗਰੇਵਾਲ ਜਨਰਲ ਸਕੱਤਰ ਨੇ ਕਿਹਾ ਕਿ ਕਿਸੇ ਸਿਆਸੀ ਲੀਡਰ ਦੇ ਘਰ ਜਾਣ ਨਾਲ ਕੁਝ ਸਿਆਸੀ ਲੋਕਾਂ ਨੇ ਬੇਲੋੜਾ ਵਿਵਾਦ ਖੜਾ ਕੀਤਾ ਹੈ , ਜਥੇਦਾਰ ਸਾਡੇ ਸਤਿਕਾਰਯੋਗ ਹਨ । ਅਜਿਹੀ ਕੋਈ ਗੱਲ ਨਹੀਂ ਹੈ। 


ਐੱਸ.ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਭ ਤੋਂ ਪਹਿਲਾ ਤੇ ਵੱਡਾ ਬਿਆਨ


ਐੱਸ.ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸਿੱਧੇ ਤੌਰ ਤੇ ਕਿਹਾ ਕਿ ਸਾਡਾ ਅਜਿਹਾ ਕੋਈ ਵੀ ਵਿਚਾਰ ਨਹੀਂ ਹੈ। ਇਹ ਮੀਟਿੰਗ ਕੇਵਲ ਜਨਰਲ ਕੰਮਾਂ ਲਈ ਕੀਤੀ ਗਈ ਹੈ। ਇਹ ਸਾਰੀਆਂ ਅਫਵਾਹਾਂ ਹਨ। ਜਥੇਦਾਰ ਸਾਹਿਬ ਸਾਡੇ ਸਤਿਕਾਰਯੋਗ ਹਨ।


 


ਦੱਸ ਦੇਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਆਪ’ ਆਗੂ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ‘ਚ ਸ਼ਾਮਲ ਹੋਣ ਲਈ ਦਿੱਲੀ ਦੇ ਕਪੂਰਥਲਾ ਹਾਊਸ ਪਹੁੰਚੇ ਸਨ। ਉਦੋਂ ਤੋਂ ਉਹ ਸਵਾਲਾਂ ਦੇ ਘੇਰੇ ‘ਚ ਚੱਲ ਰਹੇ ਸਨ। ਜਿਸ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਜਥੇਦਾਰ 'ਤੇ ਸਵਾਲ ਉਠਾਏ ਸੀ।


ਹੋਰ ਪੜ੍ਹੋ : NIA ਦੀ ਵੱਡੀ ਕਾਰਵਾਈ ! ਟੈਰਰ ਫੰਡਿੰਗ ਮਾਮਲੇ 'ਚ ਜੰਮੂ-ਕਸ਼ਮੀਰ ਦੇ 7 ਜ਼ਿਲਿਆਂ 'ਚ ਛਾਪੇਮਾਰੀ ਜਾਰੀ


ਹੋਰ ਪੜ੍ਹੋ : PM Modi Japan Visit: ਪ੍ਰਧਾਨ ਮੰਤਰੀ ਮੋਦੀ ਨੇ ਹੀਰੋਸ਼ੀਮਾ ਵਿੱਚ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਸੰਸਾਰ ਨੂੰ ਦਿੱਤਾ ਸ਼ਾਂਤੀ ਦਾ ਸੰਦੇਸ਼


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।