Jalandhar News: ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਲਗਭਗ ਪੰਜ ਫੁੱਟ ਉਛਲ ਕੇ ਜ਼ਮੀਨ ‘ਤੇ ਡਿੱਗ ਗਿਆ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰੁਣ ਵਜੋਂ ਹੋਈ ਹੈ, ਜੋ ਗੁਰੂ ਨਾਨਕ ਪੁਰਾ ਦਾ ਰਹਿਣ ਵਾਲਾ ਸੀ।

Continues below advertisement

ਅਰੁਣ ਇੱਕ ਨਿੱਜੀ ਫੈਕਟਰੀ ਵਿੱਚ ਕੰਮ ਕਰਦਾ ਸੀ। ਉਹ ਆਪਣੇ ਘਰ ਤੋਂ ਕੰਮ 'ਤੇ ਜਾ ਰਿਹਾ ਸੀ ਜਦੋਂ ਇਹ ਹਾਦਸਾ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਘਟਨਾ ਵਾਲੀ ਜਗ੍ਹਾ 'ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਰਾਹਗੀਰਾਂ ਨੇ ਤੁਰੰਤ ਸਬੰਧਤ ਥਾਣੇ ਤੋਂ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

Continues below advertisement

ਇੱਕ ਹੋਰ ਚਸ਼ਮਦੀਦ ਗਵਾਹ ਕਪਿਲ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਕਾਰ ਵਿੱਚ ਜਾ ਸੀ। ਇੱਕ ਵੇਨਿਊ ਕਾਰ ਉਸਦੇ ਨਾਲ-ਨਾਲ ਚੱਲ ਰਹੀ ਸੀ, ਜੋ 130 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਦੀ ਰਫ਼ਤਾਰ ਨਾਲ ਚੱਲ ਰਹੀ ਸੀ। ਬਾਈਕ ਸਵਾਰ ਆਪਣੀ ਲੇਨ ਵਿੱਚ ਸੁਰੱਖਿਅਤ ਢੰਗ ਨਾਲ ਬਾਈਕ ਚਲਾ ਰਿਹਾ ਸੀ, ਪਰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ।

ਪੁਲਿਸ ਨੇ ਕਿਹਾ ਕਿ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਰਾਮਾ ਮੰਡੀ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਬਲਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਲੰਮਾ ਪਿੰਡ ਫਲਾਈਓਵਰ ਨੇੜੇ ਇੱਕ ਕਾਰ ਨਾਲ ਟਕਰਾਉਣ ਕਾਰਨਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ। ਪੁਲਿਸ ਦੀ ਇੱਕ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।