Jalandhar West bypoll: ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣਾਂ ਲਈ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲਈ ਬਸਪਾ ਦੇ ਉਮੀਦਵਾਰ ਬਿੰਦਰ ਲਾਖਾ ਹੋਣਗੇ। ਉਨ੍ਹਾਂ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ 25 ਸਾਲਾਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਸੰਗਠਨ ਲਈ ਕੰਮ ਕਰ ਰਹੇ ਹਨ। ਗੜੀ ਨੇ ਕਿਹਾ ਕਿ ਬਸਪਾ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਅੱਜ ਮਿਤੀ 20 ਜੂਨ ਨੂੰ ਦਾਖਲ ਕੀਤਾ ਜਾਏਗਾ।




ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਵਿੰਦਰ ਕੁਮਾਰ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਇੱਕ ਵਰਕਰ ਨੂੰ ਟਿਕਟ ਦੇਣਾ ਉਨ੍ਹਾਂ ਹਜ਼ਾਰਾਂ ਵਰਕਰਾਂ ਦੇ ਮਾਣ ਸਨਮਾਨ ਦੀ ਗੱਲ ਹੈ ਜਿਹੜੇ ਹਮੇਸ਼ਾ ਅਨੁਸ਼ਾਸਨ ਵਿੱਚ ਰਹਿੰਦੇ ਹੋਏ ਪਿਛਲੀ ਕਤਾਰ ਵਿੱਚ ਵਿੱਚ ਰਹਿ ਕੇ ਅਣਥੱਕ ਕੰਮ ਕਰਦੇ ਹਨ। ਬਸਪਾ ਵੱਲੋਂ ਮਿਸ਼ਨਰੀ ਵਰਕਰ ਬਿੰਦਰ ਲਾਖਾ ਨੂੰ ਟਿਕਟ ਦੇਣ ਦਾ ਸਮੁੱਚੇ ਸੰਗਠਨ ਵੱਲੋਂ ਸਵਾਗਤ ਕੀਤਾ ਜਾਂਦਾ ਹੈ।


 


ਦੱਸ ਦਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਕਾਂਗਰਸ, ਆਦਮੀ ਪਾਰਟੀ ਤੇ ਬੀਜੇਪੀ ਵੱਲੋਂ ਆਪਣੇ-ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ। ਹੁਣ ਸਭ ਦੀਆਂ ਨਜ਼ਰਾਂ ਸ਼੍ਰੋਮਣੀ ਅਕਾਲੀ ਦਲ ਉਪਰ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਸ਼ੀਤਲ ਅੰਗੁਰਾਲ ਵੱਲੋਂ ਅਸਤੀਫਾ ਦੇਣ ਕਰਕੇ ਖਾਲੀ ਹੋਈ ਹੈ। ਉਹ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਚਲੇ ਗਏ ਹਨ। ਬੀਜੇਪੀ ਨੇ ਸ਼ੀਤਲ ਅੰਗੁਰਾਲ ਨੂੰ ਹੀ ਆਪਣਾ ਉਮੀਦਵਾਰ ਬਣਾਇਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।