Jalandhar News: ਬੀਜੇਪੀ ਜਲੰਧਰ 'ਚ ਕਰਨ ਜਾ ਰਹੀ ਇੱਕ ਹੋਰ ਧਮਾਕਾ, ਗੁਪਤ ਮੀਟਿੰਗ 'ਚ ਵੱਡਾ ਫੈਸਲਾ
ਬੀਜੇਪੀ ਦੀ ਸਿਆਸਤ ਦਾ ਅਹਿਮ ਗੜ੍ਹ ਹੁਣ ਜਲੰਧਰ ਬਣਿਆ ਹੋਇਆ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮਗਰੋਂ ਬਜੇਪੀ ਹੁਣ ਇੱਕ ਹੋਰ ਵੱਡਾ ਧਮਾਕਾ ਕਰਨ ਜਾ ਰਹੀ ਹੈ।
Jalandhar News: ਲੋਕ ਸਭਾ ਚੋਣ ਤੋਂ ਪਹਿਲਾਂ ਬੀਜੇਪੀ ਪੰਜਾਬ ਅੰਦਰ ਨਿੱਤ ਨਵਾਂ ਧਮਾਕਾ ਕਰ ਰਹੀ ਹੈ। ਬੀਜੇਪੀ ਦੀ ਸਿਆਸਤ ਦਾ ਅਹਿਮ ਗੜ੍ਹ ਹੁਣ ਜਲੰਧਰ ਬਣਿਆ ਹੋਇਆ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮਗਰੋਂ ਬਜੇਪੀ ਹੁਣ ਇੱਕ ਹੋਰ ਵੱਡਾ ਧਮਾਕਾ ਕਰਨ ਜਾ ਰਹੀ ਹੈ।
ਸੂਤਰਾਂ ਮੁਤਾਬਕ ਜਲੰਧਰ ਦੇ ਇੱਕ ਦਰਜਨ ਤੋਂ ਵੱਧ ਕੌਂਸਲਰ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਕੌਂਸਲਰ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਸੰਪਰਕ ਵਿੱਚ ਹਨ। ਚਰਚਾ ਹੈ ਕਿ ਸੁਸ਼ੀਲ ਰਿੰਕੂ ਕੌਂਸਲਰਾਂ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਸੂਤਰਾਂ ਮੁਤਾਬਕ ਕੌਂਸਲਰਾਂ ਨੇ ਸ਼ਹਿਰ ਤੋਂ ਬਾਹਰ ਇੱਕ ਨਿੱਜੀ ਥਾਂ ’ਤੇ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਇਹ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ।
ਹਾਸਲ ਜਾਣਕਾਰੀ ਅਨੁਸਾਰ ਰਿੰਕੂ ਤੇ ਅੰਗੁਰਾਲ ਨੇ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਸ਼ਹਿਰ ਭਰ ਵਿੱਚ ਆਪਣੇ ਸਾਥੀ ਆਗੂਆਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਕੱਲ੍ਹ ਯਾਨੀ ਸ਼ਨੀਵਾਰ ਨੂੰ ਹੋਈ ਬੈਠਕ ਤੋਂ ਬਾਅਦ ਕੌਂਸਲਰਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿੱਚ ਜ਼ਿਆਦਾਤਰ ਕਾਂਗਰਸੀ ਕੌਂਸਲਰ ਹਨ।
ਦੱਸ ਦਈਏ ਕਿ ਬੀਤੇ ਦਿਨੀਂ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਹਾਈਕਮਾਂਡ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਪਹਿਲਾਂ ਰਿੰਕੂ ਕਾਂਗਰਸ 'ਚ ਸਨ ਪਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਰਿੰਕੂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ : Lok Sabha Election: 1 ਅਪ੍ਰੈਲ ਤੋਂ ਲੋਕਾਂ ਨੂੰ ਰਾਹਤ ! LPG ਸਿਲੰਡਰ 'ਤੇ 300 ਰੁਪਏ ਦੀ ਛੋਟ, ਕਰੋੜਾਂ ਲੋਕਾਂ ਨੂੰ ਹੋਵੇਗਾ ਫਾਇਦਾ