ਪੜਚੋਲ ਕਰੋ

ਮੀਤ ਹੇਅਰ ਨੇ ਕੀਤੀ ਮੰਗ, ਕਿਹਾ, ‘ਭਾਜਪਾ ਬ੍ਰਿਜ ਭੂਸ਼ਣ ਨੂੰ ਤੁਰੰਤ ਅਹੁਦੇ ਤੋਂ ਬਰਖ਼ਸਾਤ ਕਰੇ ਅਤੇ ਗ੍ਰਿਫਤਾਰ ਕਰ ਹੋਵੇ ਸਖ਼ਤ ਕਾਰਵਾਈ’

Jalandhar News : ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਸਾਡੇ ਦੇਸ਼ ਦੀਆਂ ਧੀਆਂ ਸੁਰੱਖਿਅਤ ਨਹੀਂ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਦੀ ਅਣਦੇਖੀ ਅਤੇ ਪ੍ਰਧਾਨ ਮੰਤਰੀ ਨਰਿੰਦਰ

Jalandhar News : ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਸਾਡੇ ਦੇਸ਼ ਦੀਆਂ ਧੀਆਂ ਸੁਰੱਖਿਅਤ ਨਹੀਂ ਹਨ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਜਪਾ ਦੀ ਅਣਦੇਖੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪ 'ਤੇ ਭਾਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਾਡੇ ਓਲੰਪਿਕ ਅਤੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਖਿਡਾਰੀਆਂ ਨੂੰ ਬੀਜੇਪੀ ਸਾਂਸਦ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਉਣ ਲਈ ਸੜ੍ਹਕਾਂ ਤੇ ਧਰਨੇ ਦੇਣੇ ਪੈ ਰਹੇ ਹਨ।

ਇੱਥੇ ਸ਼ਨੀਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ, ਜਲੰਧਰ ਸੁਧਾਰ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ‘ਆਪ’ ਆਗੂ ਤੇ ਸਾਬਕਾ ਹਾਕੀ ਖਿਡਾਰੀ ਸੁਰਿੰਦਰ ਸਿੰਘ ਸੋਢੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਦੇ ਬੇਸ਼ਰਮੀ ਭਰੇ ਵਿਵਹਾਰ ਕਾਰਨ ਸਾਨੂੰ ਭਾਰਤੀਆਂ ਨੂੰ ਸ਼ਰਮਿੰਦਾ ਹੋਣਾ ਪੈ ਰਿਹਾ ਹੈ। ਅੱਜ ਪੂਰੀ ਦੁਨੀਆ ਦੇਖ ਰਹੀ ਹੈ ਕਿ ਕਿਵੇਂ ਸਾਡੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਵੀ ਇਨਸਾਫ਼ ਲੈਣ ਲਈ ਧਰਨਾ ਦੇਣਾ ਪੈਂਦਾ ਹੈ ਅਤੇ ਕਿਵੇਂ ਉਨ੍ਹਾਂ ਨੂੰ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ।

‘ਆਪ’ ਆਗੂ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਇਹ ਕੋਈ ਨਵੀਂ ਗੱਲ ਨਹੀਂ ਹੈ। ਸਾਡੀਆਂ ਧੀਆਂ ਸੁਰੱਖਿਅਤ ਨਹੀਂ ਹਨ। ਭਾਜਪਾ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਰਪ੍ਰਸਤੀ ਦਿੰਦੀ ਹੈ। ਉਨ੍ਹਾਂ ਨੇ ਇਕ ਵਿਅਕਤੀ ਨੂੰ ਮੈਦਾਨ ਵਿਚ ਉਤਾਰਿਆ, ਜਿਸ ਦੇ ਖਿਲਾਫ 40 ਕੇਸ ਦਰਜ ਸਨ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇੱਕ ਖੇਡ ਫੈਡਰੇਸ਼ਨ ਦਾ ਪ੍ਰਧਾਨ ਵੀ ਬਣਾ ਦਿੱਤਾ। ਇਸ ਤੋਂ ਵੱਧ ਗਲਤ ਅਤੇ ਅਸੰਵੇਦਨਸ਼ੀਲ ਹੋਰ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਨੀਰਵ ਮੋਦੀ, ਵਿਜੇ ਮਾਲਿਆ, ਅਡਾਨੀ, ਨੋਟਬੰਦੀ ਅਤੇ ਹੋਰ ਬਹੁਤ ਸਾਰੇ ਮਾਮਲਿਆਂ 'ਤੇ ਮੋਦੀ ਚੁੱਪ ਰਹੇ ਪਰ ਇਹ ਖਿਡਾਰੀ ਉਨ੍ਹਾਂ ਦੀ ਰਿਹਾਇਸ਼ ਤੋਂ ਸਿਰਫ 4 ਕਿਲੋਮੀਟਰ ਦੀ ਦੂਰੀ 'ਤੇ ਬੈਠੇ ਇਨਸਾਫ਼ ਦੀ ਮੰਗ ਕਰ ਰਹੇ ਹਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸਤੇ ਬੋਲਣਾ ਚਾਹੀਦਾ ਹੈ ਅਤੇ ਕਾਰਵਾਈ ਕਰਨੀ ਚਾਹੀਦੀ ਹੈ।

ਭਾਜਪਾ 'ਤੇ ਵਰ੍ਹਦਿਆਂ ਹੇਅਰ ਨੇ ਕਿਹਾ ਕਿ ਅਸੀਂ ਉਸ ਸਿਆਸੀ ਪਾਰਟੀ ਤੋਂ ਇਨਸਾਫ਼ ਅਤੇ ਸੰਵੇਦਨਸ਼ੀਲਤਾ ਦੀ ਉਮੀਦ ਕਰ ਰਹੇ ਹਾਂ ਜਿਸ ਨੇ ਕੁਲਦੀਪ ਸੇਂਗਰ ਵਰਗੇ ਲੋਕਾਂ ਦੀ ਰੱਖਿਆ ਕੀਤੀ ਹੈ, ਜੋ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਹਨ। ਪਰ ਇਹ ਸਭ ਜਾਣਦੇ ਹਨ ਕਿ ਬਲਾਤਕਾਰੀਆਂ, ਕਾਤਲਾਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਨਾ ਭਾਜਪਾ ਦੀ ਵਿਚਾਰਧਾਰਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦ ਮਾਪੇ ਇਹ ਵੇਖਣ ਕਿ ਇੱਥੇ ਤਾਂ ਓਲੰਪੀਅਨ ਵੀ ਸੁਰੱਖਿਅਤ ਨਹੀਂ ਹਨ, ਇਹ ਵੇਖ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਕਿਵੇਂ ਦੇਣਗੇ?

‘ਆਪ’ ਆਗੂ ਮੀਤ ਹੇਅਰ ਨੇ ਮੰਗ ਕੀਤੀ ਕਿ ਬ੍ਰਿਜ ਭੂਸ਼ਣ ਸਿੰਘ ਨੂੰ ਬਰਖਾਸਤ ਕੀਤਾ ਜਾਵੇ, ਭਾਜਪਾ ’ਚੋਂ ਕੱਢਿਆ ਜਾਵੇ ਅਤੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਸਾਡੇ ਖਿਡਾਰੀਆਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ। ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਅਤੇ ਓਲੰਪਿਕ ਨੇੜੇ ਆ ਰਹੇ ਹਨ, ਇਨ੍ਹਾਂ ਖਿਡਾਰੀਆਂ ਨੂੰ ਆਪਣੀ ਖੇਡ ਅਤੇ ਅਭਿਆਸ 'ਤੇ ਧਿਆਨ ਦੇਣਾ ਚਾਹੀਦਾ ਹੈ ਪਰ ਅਫ਼ਸੋਸ ਕਿ ਉਨ੍ਹਾਂ ਨੂੰ ਅਜਿਹੀ ਬੇਇਨਸਾਫ਼ੀ ਵਿਰੁੱਧ ਸੜਕਾਂ ‘ਤੇ ਧਰਨੇ ਦੇਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀ ਇਨਸਾਫ ਦੀ ਦੁਹਾਈ ਦੇ ਰਹੇ ਹਨ ਪਰ ਭਾਜਪਾ ਅਤੇ ਮੋਦੀ ਦਾ ਸਾਰਾ ਧਿਆਨ ਉਨ੍ਹਾਂ ਦੇ ਵੋਟ ਬੈਂਕ ‘ਤੇ ਕੇਂਦਰਿਤ ਹੈ। ਹੇਅਰ ਨੇ ਕਿਹਾ ਕਿ ਪੂਰੀ ਦੁਨੀਆ ਦੇਖ ਰਹੀ ਹੈ, ਅਸੀਂ ਇਕਜੁੱਟਤਾ ਨਾਲ ਇਨ੍ਹਾਂ ਖਿਡਾਰੀਆਂ ਨਾਲ ਖੜ੍ਹੇ ਹਾਂ ਅਤੇ ਅਸੀਂ ਉਨ੍ਹਾਂ ਲਈ ਲੜਦੇ ਰਹਾਂਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
Embed widget