Punjab News: ਜਲੰਧਰ ਵਿੱਚ ਅੱਜ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ ਪਰ ਭਾਜਪਾ ਦੇ ਮੌਜੂਦਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਹੀਂ ਪਹੁੰਚੇ। ਉਕਤ ਮੀਟਿੰਗ ਉਨ੍ਹਾਂ ਤੋਂ ਬਿਨਾਂ ਚੱਲਦੀ ਰਹੀ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਮੀਟਿੰਗ ਉਨ੍ਹਾਂ ਤੋਂ ਬਿਨਾਂ ਹੋ ਗਈ। ਬੈਠਕ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ।
ਦਰਅਸਲ, ਭਾਜਪਾ ਪੰਜਾਬ ਪ੍ਰਦੇਸ਼ ਮੈਂਬਰਸ਼ਿਪ ਅਭਿਆਨ ਦੀ ਮੀਟਿੰਗ ਅੱਜ ਜਲੰਧਰ ਵਿਖੇ ਹੋਈ। ਇਹ ਮੀਟਿੰਗ ਸ਼ਾਹਪੁਰ ਸਥਿਤ ਸੀਟੀ ਇੰਸਟੀਚਿਊਟ ਵਿਖੇ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਆਉਣ ਵਾਲੇ ਦਿਨਾਂ ਵਿੱਚ 30 ਲੱਖ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਦੀ ਨਿਗਰਾਨੀ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਕਰਨਗੇ।
ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਮਨਪ੍ਰੀਤ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਵੱਡੇ ਆਗੂ ਮੌਜੂਦ ਸਨ। ਦਰਅਸਲ, ਭਾਜਪਾ ਵੱਲੋਂ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਸੀ। ਇਸ ਸਬੰਧੀ ਅੱਜ ਮੈਂਬਰਸ਼ਿਪ ਮੁਹਿੰਮ ਸਬੰਧੀ ਹੋਈ ਜਥਾਬੰਦੀ ਮੀਟਿੰਗ ਵਿੱਚ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ- ਜਲੰਧਰ ਤੋਂ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੂੰ ਇਸ ਮੁਹਿੰਮ ਦਾ ਇੰਚਾਰਜ ਬਣਾਇਆ ਗਿਆ ਹੈ। ਜਿਸ ਵਿੱਚ ਪਾਰਟੀ ਦਾ ਟੀਚਾ 30 ਲੱਖ ਲੋਕਾਂ ਨੂੰ ਭਾਜਪਾ ਨਾਲ ਜੋੜਨਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।