Jalandhar News: ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਅਹਿਮ ਖਬਰ ਆਈ ਹੈ। ਦੱਸ ਦੇਈਏ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਪਿਛਲੇ 24 ਘੰਟਿਆਂ ਤੋਂ ਬਿਜਲੀ ਸਪਲਾਈ ਬੰਦ ਹੈ, ਜਿਸ ਕਾਰਨ ਭੱਖਦੀ ਗਰਮੀ ਵਿਚਾਲੇ ਇਲਾਕਾ ਵਾਸੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਮੁਹੱਲਾ ਅਵਤਾਰ ਨਗਰ ਗੁਰੂ ਨਾਨਕ ਪੁਰਾ ਪੂਰਬ ਵਿੱਚ ਬਿਜਲੀ ਟਰਾਂਸਫਾਰਮਰ ਵਿੱਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਟਰਾਂਸਫਾਰਮਰ ਦੇ ਹੇਠਾਂ ਖੜ੍ਹੇ ਇੱਕ ਦਰਜਨ ਤੋਂ ਵੱਧ ਵਾਹਨਾਂ ਦਾ ਭਾਰੀ ਨੁਕਸਾਨ ਤੋਂ ਬਚਾਅ ਹੋ ਗਿਆ।

ਉੱਥੇ ਮੌਜੂਦ ਲੋਕਾਂ ਨੇ ਮਿੱਟੀ ਪਾ ਕੇ ਅੱਗ 'ਤੇ ਕਾਬੂ ਪਾਇਆ। ਲੋਕਾਂ ਨੇ ਮੁਕੇਸ਼ ਜੇਈ ਅਤੇ ਹੋਰ ਅਧਿਕਾਰੀਆਂ ਨੂੰ ਬਿਜਲੀ ਚਾਲੂ ਕਰਵਾਉਣ ਲਈ ਕਈ ਫੋਨ ਕੀਤੇ ਪਰ ਕੋਈ ਵੀ ਬਿਜਲੀ ਕਰਮਚਾਰੀ ਮੌਕੇ 'ਤੇ ਦੇਖਣ ਲਈ ਨਹੀਂ ਪਹੁੰਚਿਆ। ਬਿਜਲੀ ਕੱਟ ਨੂੰ 24 ਘੰਟੇ ਹੋ ਗਏ ਹਨ।

ਇਸ ਤੋਂ ਬਾਅਦ ਪਰੇਸ਼ਾਨ ਲੋਕਾਂ ਨੇ ਵਾਰਡ ਕੌਂਸਲਰ ਜਸਵਿੰਦਰ ਬਿੱਲਾ (ਟਾਈਗਰ) ਅਤੇ ਵਿਧਾਇਕ ਰਮਨ ਅਰੋੜਾ ਨੂੰ ਕਈ ਫੋਨ ਕੀਤੇ ਪਰ ਕਿਸੇ ਨੇ ਨਹੀਂ ਸੁਣੀ। ਇਲਾਕਾ ਵਾਸੀਆਂ ਨੇ ਬਿਜਲੀ ਦੇ ਮੁੱਖ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਬਿਜਲੀ ਜਲਦੀ ਤੋਂ ਜਲਦੀ ਚਾਲੂ ਕਰਵਾਈ ਜਾਵੇ ਕਿਉਂਕਿ ਬਿਜਲੀ ਤੋਂ ਬਿਨਾਂ ਘਰਾਂ ਵਿੱਚ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਇਸ ਕਾਰਨ ਇਲਾਕਾ ਵਾਸੀ ਬਹੁਤ ਪਰੇਸ਼ਾਨ ਹਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।