Jalandhar News : ਫੋਕੇ ਦਿਖਾਂਵੇ ਵਾਸਤੇ ਦੋ ਗੁੱਟਾਂ 'ਚ ਹੋਈ ਲੜਾਈ, ਬੇਖੌਫ਼ ਹੋਏ ਅਪਰਾਧੀ ਜ਼ਖ਼ਮੀ ਹੋਏ ਨੌਜਵਾਨਾਂ ਦੀ ਕੀਤੀ ਹਸਪਤਾਲ 'ਚ ਕੁੱਟਮਾਰ
ਜਲੰਧਰ 'ਚ ਬੀਤੀ ਦੇਰ ਰਾਤ ਥਾਣਾ ਦੋ ਅਧੀਨ ਪੈਂਦੇ ਆਦਰਸ਼ ਨਗਰ ਚੌਪਾਟੀ 'ਤੇ ਵਾਹਨ ਨੂੰ ਸਾਈਡ ਕਰਨ ਨੂੰ ਲੈ ਕੇ ਹੋਈ ਤਕਰਾਰ ਵੱਡੀ ਲੜਾਈ 'ਚ ਬਦਲ ਗਈ। ਇਸ ਝਗੜੇ ਵਿੱਚ ਇੱਕ ਧਿਰ ਦੇ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ...
Jalandhar News : ਜਲੰਧਰ 'ਚ ਬੀਤੀ ਦੇਰ ਰਾਤ ਥਾਣਾ ਦੋ ਅਧੀਨ ਪੈਂਦੇ ਆਦਰਸ਼ ਨਗਰ ਚੌਪਾਟੀ 'ਤੇ ਵਾਹਨ ਨੂੰ ਸਾਈਡ ਕਰਨ ਨੂੰ ਲੈ ਕੇ ਹੋਈ ਤਕਰਾਰ ਵੱਡੀ ਲੜਾਈ 'ਚ ਬਦਲ ਗਈ। ਇਸ ਝਗੜੇ ਵਿੱਚ ਇੱਕ ਧਿਰ ਦੇ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਬਸਤੀ ਸ਼ੇਖ ਵਾਸੀ ਅਮਨਦੀਪ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਆਦਰਸ਼ ਨਗਰ ਚੌਪਾਟੀ 'ਤੇ ਆਇਆ ਹੋਇਆ ਸੀ। ਗੱਡੀ ਜਦੋਂ ਰਵਾਨਾ ਹੋਣ ਲੱਗੀ ਤਾਂ ਰਸਤੇ ਵਿੱਚ ਇੱਕ ਗੱਡੀ ਖੜ੍ਹੀ ਸੀ। ਜਦੋਂ ਡਰਾਈਵਰ ਨੂੰ ਸਾਈਡ 'ਤੇ ਜਾਣ ਲਈ ਕਿਹਾ ਗਿਆ ਤਾਂ ਉਹ ਝਗੜਾ ਕਰਨ ਲੱਗਾ। ਝਗੜਾ ਕਰਦੇ ਹੋਏ ਉਸ ਨੇ ਆਪਣੇ ਤੇ ਆਪਣੇ ਸਾਥੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਲਾ ਲਿਆ। ਜਿਨ੍ਹਾਂ ਨੇ ਆਉਂਦੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜ਼ਖ਼ਮੀ ਨੌਜਵਾਨਾਂ 'ਤੇ ਹਸਪਤਾਲ 'ਚ ਵੀ ਕੀਤਾ ਹਮਲਾ
ਅਮਨਦੀਪ ਨੇ ਦੱਸਿਆ ਕਿ ਜਦੋਂ ਉਹ ਗੰਭੀਰ ਜ਼ਖਮੀ ਹੋਣ ਤੋਂ ਬਾਅਦ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ ਤਾਂ ਉਕਤ ਨੌਜਵਾਨਾਂ ਨੇ ਆ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ 'ਤੇ ਸਿਵਲ ਹਸਪਤਾਲ 'ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਹਲਕਾ ਲਾਠੀਚਾਰਜ ਕਰਕੇ ਭੀੜ ਨੂੰ ਹਟਾਇਆ।
ਥਾਣਾ ਚਾਰ ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਇੱਥੇ ਝਗੜੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਮੌਜੂਦ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਮਾਹੌਲ ਨੂੰ ਸੰਭਾਲਿਆ। ਜ਼ਖਮੀਆਂ ਦੇ ਬਿਆਨਾਂ ਅਨੁਸਾਰ ਮਾਮਲਾ ਦਰਜ ਕਰ ਕੇ ਪੁਲਿਸ ਵੱਲੋ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ