Punjab News: ਜਲੰਧਰ 'ਚ ਰਾਜ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ ਨੇੜੇ ਇੱਕ ਸੜੀ ਹੋਈ ਲਾਸ਼ ਮਿਲਣ 'ਤੇ ਸਨਸਨੀ ਦਾ ਮਾਹੌਲ ਬਣ ਗਿਆ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਬਸਤੀ ਬਾਵਾ ਖੇਲ ਅਤੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਲਈ ਪਹੁੰਚ ਗਈ ਹੈ। ਘਟਨਾ ਦਾ ਪਤਾ ਸਵੇਰੇ ਕਰੀਬ 12:45 ਵਜੇ ਉਸ ਸਮੇਂ ਲੱਗਾ, ਜਦੋਂ ਇੱਕ ਰਾਹਗੀਰ ਨੇ ਲਾਸ਼ ਨੂੰ ਦੇਖਿਆ ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਲੋਕ ਵਾਰਦਾਤ ਵਾਲੀ ਥਾਂ 'ਤੇ ਇਕੱਠੇ ਹੋਣ ਲੱਗੇ।


ਮੁੱਢਲੀ ਜਾਣਕਾਰੀ ਅਨੁਸਾਰ ਸਿਰ ਦੇ ਕੁਝ ਹਿੱਸੇ ਨੂੰ ਛੱਡ ਕੇ ਮ੍ਰਿਤਕ ਦਾ ਸਾਰਾ ਸਰੀਰ ਬੁਰੀ ਤਰ੍ਹਾਂ ਸੜ ਗਿਆ ਹੈ। ਪੁਲਿਸ ਕਤਲ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸੇ ਨੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਉੱਥੇ ਲਿਆ ਕੇ ਸਾੜ ਦਿੱਤਾ।


ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਦੇ ਸਿਰ 'ਤੇ ਡੂੰਘਾ ਜ਼ਖ਼ਮ ਸੀ ਜਿਸ ਕਾਰਨ ਜਾਪਦਾ ਹੈ ਕਿ ਉਸ ਦੇ ਸਿਰ ਉੱਤੇ ਮਾਰ ਕੇ ਕਤਲ ਕੀਤਾ ਗਿਆ ਹੈ ਜਿਸ ਤੋਂ ਬਾਅਦ ਲਾਸ਼ ਨੂੰ ਉਥੇ ਲਿਆ ਕੇ ਸਾੜ ਦਿੱਤਾ ਗਿਆ। ਫਿਲਹਾਲ ਜਾਂਚ ਚੱਲ ਰਹੀ ਹੈ।


ਫੋਰੈਂਸਿਕ ਟੀਮ ਜਾਂਚ ਲਈ ਪਹੁੰਚੀ


ਫੋਰੈਂਸਿਕ ਟੀਮ ਵੀ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਤੋਂ ਨਮੂਨੇ ਲਏ ਹਨ। ਇਸ ਦੌਰਾਨ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲਾਸ਼ ਇੰਨੀ ਬੁਰੀ ਤਰ੍ਹਾਂ ਸੜ ਚੁੱਕੀ ਸੀ ਕਿ ਹੱਡੀਆਂ ਦਿਖਾਈ ਦੇ ਰਹੀਆਂ ਸਨ। ਇਸ ਦੇ ਨਾਲ ਹੀ ਘਟਨਾ ਸਥਾਨ ਦੇ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਸ ਥਾਂ ਤੋਂ ਲਾਸ਼ ਮਿਲੀ ਹੈ, ਉੱਥੇ ਅਕਸਰ ਨਸ਼ੇੜੀ ਆ ਜਾਂਦੇ ਹਨ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਪਰ ਕੁਝ ਨਹੀਂ ਹੋਇਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।