Jalandhar News: ਨਹਿਰ ਨੇੜਿਓਂ ਮਿਲੀ ਡੀਐਸਪੀ ਦੀ ਲਾਸ਼, ਪਿੰਡ ‘ਚ ਚਲਾਈਆਂ ਸੀ ਸ਼ਰੇਆਮ ਗੋਲ਼ੀਆਂ, ਇਲਾਕੇ ‘ਚ ਦਹਿਸ਼ਤ !
Punjab Police: ਕਰੀਬ 16 ਦਿਨ ਪਹਿਲਾਂ ਪਿੰਡ ਮੰਡ ਵਿੱਚ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਇਸ ਦੌਰਾਨ ਪੁਲਿਸ ਵਾਲਿਆਂ ਨੇ ਮਿਲ ਕੇ ਸਮਝੌਤਾ ਕਰਵਾ ਦਿੱਤਾ।
Crime News: ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਇੱਕ ਡੀਐੱਸਪੀ ਦੀ ਲਾਸ਼ ਮਿਲੀ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ। ਦਲਬੀਰ ਸੰਗਰੂਰ ਦੇ ਪਿੰਡ ਲੱਧਾ ਕੋਠੀ ਦਾ ਰਹਿਣ ਵਾਲਾ ਸੀ। ਦਲਬੀਰ ਪੀਏਪੀ ਸਿਖਲਾਈ ਕੇਂਦਰ ਵਿੱਚ ਤਾਇਨਾਤ ਸੀ। ਦੱਸ ਦੇਈਏ ਕਿ ਪਿੰਡ ਮੰਡ ਨੇੜੇ ਡੀਐਸਪੀ ਦਿਓਲ ਵੱਲੋਂ ਵੀ ਗੋਲੀਬਾਰੀ ਕੀਤੀ ਗਈ ਸੀ। ਜਦੋਂ ਉਸ ਦਾ ਪਿੰਡ ਵਾਸੀਆਂ ਨਾਲ ਸਮਝੌਤਾ ਹੋ ਗਿਆ ਸੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ।
ਜੇਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਹਾਦਸਾ ਜਾਪਦਾ ਹੈ। ਡੀਐਸਪੀ ਦਲਬੀਰ ਸਿੰਘ ਰਾਤ ਨੂੰ ਪੈਦਲ ਕਿਤੇ ਜਾ ਰਹੇ ਸਨ। ਇਸ ਦੌਰਾਨ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੇ ਸਿਰ ਵਿੱਚ ਕੋਈ ਚੀਜ਼ ਵੱਜੀ ਤੇ ਉਸਦੀ ਮੌਤ ਹੋ ਗਈ। ਜੇਸੀਪੀ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ ਜਿਸ ਤੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਤਾਂ ਸਿਰ 'ਤੇ ਜ਼ਖ਼ਮ ਕਿਵੇਂ ਹੋਇਆ? ਫਿਲਹਾਲ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਚੱਲ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਇਸ ਮਾਮਲੇ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਥਾਣਾ-2 ਦੀ ਪੁਲਿਸ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਵਾਰਦਾਤ ਵਾਲੀ ਥਾਂ ਤੋਂ ਮਿਲੇ ਪਰਸ ਤੋਂ ਉਸ ਦੀ ਪਛਾਣ ਹੋਈ। ਮਾਮਲੇ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਕਰੀਬ 16 ਦਿਨ ਪਹਿਲਾਂ ਪਿੰਡ ਮੰਡ ਵਿੱਚ ਡੀਐਸਪੀ ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਇਸ ਦੌਰਾਨ ਪੁਲਿਸ ਵਾਲਿਆਂ ਨੇ ਮਿਲ ਕੇ ਸਮਝੌਤਾ ਕਰਵਾ ਦਿੱਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਘਟਨਾ ਸਮੇਂ ਡੀਐਸਪੀ ਸ਼ਰਾਬੀ ਸੀ। ਝਗੜੇ ਦੌਰਾਨ ਡੀਐਸਪੀ ਦਿਓਲ ਨੇ ਦੋ ਗੋਲੀਆਂ ਚਲਾਈਆਂ ਸਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਦਿਓਲ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀਆਂ ਕੁਝ ਫੋਟੋ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਉਦੋਂ ਪੁਲੀਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ ਪਰ ਰਾਜੀਨਾਮਾ ਹੋਣ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਸੀ।