Jalandhar news: ਜਲੰਧਰ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵੱਲੋਂ ਨਜਾਇਜ਼ ਕਲੋਨੀਆਂ ਵਿਰੁੱਧ ਕਾਰਵਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਏਟੀਪੀ ਸੁਖਦੇਵ ਦੀ ਅਗਵਾਈ ਹੇਠ ਟੀਮ ਨੇ ਕਾਰਵਾਈ ਕਰਦਿਆਂ ਅਲੀਪੁਰ, ਜਲੰਧਰ ਐਵੀਨਿਊ ਐਕਸਟੈਨਸ਼ਨ ਵਿੱਚ ਬਣ ਰਹੀ ਨਾਜਾਇਜ਼ ਕਲੋਨੀ ਨੂੰ ਢਾਹ ਦਿੱਤਾ ਹੈ।
ਦੱਸ ਦਈਏ ਕਿ ਨਗਰ ਨਿਗਮ ਵੱਲੋਂ ਦੋਹਾਂ ਕਲੋਨੀਆਂ ਨੂੰ ਨੋਟਿਸ ਦਿੱਤੇ ਗਏ ਸਨ ਪਰ ਫਿਰ ਵੀ ਉਨ੍ਹਾਂ ਨੇ ਉਸਾਰੀ ਦਾ ਕੰਮ ਬੰਦ ਨਹੀਂ ਕੀਤੀ ਸੀ ਜਿਸ ਕਰਕੇ ਅੱਜ ਇਸ ਕਾਰਵਾਈ ਨੂੰ ਅੰਜਾਮ ਦੇਣਾ ਪਿਆ।
ਬਿਲਡਿੰਗ ਵਿਭਾਗ ਦੇ ਏ.ਟੀ.ਪੀ.-1 ਸੁਖਦੇਵ ਵਿਸ਼ਿਸ਼ਟ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਨੇ ਸ਼ਹਿਰ ਵਿੱਚ ਹੋ ਰਹੀਆਂ ਨਜਾਇਜ਼ ਉਸਾਰੀਆਂ ਨੂੰ ਲੈ ਕੇ ਸਖ਼ਤ ਹਦਾਇਤਾਂ ਦਿੱਤੀਆਂ ਸਨ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਗਲਵਾਰ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ। ਕਿਸ਼ੋਰ ਨੇ ਸਭ ਤੋਂ ਪਹਿਲਾਂ ਅਲੀਪੁਰ ਸਥਿਤ ਆਜ਼ਾਦ ਕਾਲੋਨੀ 'ਤੇ ਕਾਰਵਾਈ ਕੀਤੀ। ਨਗਰ ਨਿਗਮ ਨੇ ਕਰੀਬ ਤਿੰਨ ਏਕੜ ਵਿੱਚ ਬਣੀ ਕਲੋਨੀ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ।
ਇਹ ਵੀ ਪੜ੍ਹੋ: Jalandhar News: ਵਿਦੇਸ਼ਾਂ ਤੋਂ ਵਾਪਸ ਆਈਆਂ ਕੁੜੀਆਂ ਨੇ ਬਿਆਨ ਕੀਤਾ ਆਪਣਾ ਦੁੱਖ, ਸੁਣ ਕੇ ਕੰਬ ਜਾਵੇਗੀ ਰੂਹ
ਜਿਸ ਤੋਂ ਬਾਅਦ ਅਗਲੀ ਕਾਰਵਾਈ ਜਲੰਧਰ ਐਵੇਨਿਊ ਐਕਸਟੈਨਸ਼ਨ 'ਚ ਕੱਟੀ ਗਈ ਨਜਾਇਜ਼ ਕਾਲੋਨੀ 'ਚ ਕੀਤੀ ਗਈ। ਇਸ ਦੌਰਾਨ ਕਲੋਨੀ ਦੀਆਂ ਕਈ ਸੜਕਾਂ ਨੂੰ ਢਾਹ ਦਿੱਤਾ ਗਿਆ। ਏਟੀਪੀ ਸੁਖਵੇਦ ਨੇ ਦੱਸਿਆ ਕਿ ਦੋਵੇਂ ਕਲੋਨੀਆਂ ਵਿੱਚ ਬਿਨਾਂ ਮਨਜ਼ੂਰੀ ਤੋਂ ਕੰਮ ਚੱਲ ਰਿਹਾ ਸੀ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਨਗਰ ਨਿਗਮ ਦੇ ਮੰਤਰੀ ਬਲਕਾਰ ਸਿੰਘ ਨੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਜਿਸ ਵਿੱਚ ਉਨ੍ਹਾਂ ਸਖ਼ਤ ਆਦੇਸ਼ ਦਿੱਤੇ ਸਨ ਕਿ ਸ਼ਹਿਰ ਵਿੱਚ ਜਿੱਥੇ ਵੀ ਨਜਾਇਜ਼ ਉਸਾਰੀਆਂ ਹੋ ਰਹੀਆਂ ਹਨ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇ। ਕਿਉਂਕਿ ਜ਼ਿਲ੍ਹੇ ਵਿੱਚ ਨਜਾਇਜ਼ ਉਸਾਰੀਆਂ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ। ਜਿਸ ਤੋਂ ਬਾਅਦ ਟੀਮ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Ludhiana news: ਪਤੀ ਨੇ ਕੈਨੇਡਾ ਜਾਕੇ ਪਤਨੀ ਦਾ ਕੀਤਾ ਕਤਲ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।