Jalandhar News : ਜਲੰਧਰ 'ਚ ਯਾਤਰੀਆਂ ਨਾਲ ਭਰੀ ਬੱਸ ਫਲਾਈਓਵਰ ਤੋਂ ਹੇਠਾਂ ਪਲਟ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਏਅਰਪੋਰਟ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਪੰਜਾਬ ਸਰਕਾਰ ਦੀ ਵੋਲਵੋ ਬੱਸ ਰਾਮਾਮੰਡੀ ਫਲਾਈਓਵਰ ਨੇੜੇ ਬੇਕਾਬੂ ਹੋ ਕੇ ਪਲਟ ਗਈ ਹੈ। ਜਿਸ ਕਾਰਨ ਬੱਸ ਬੁਰੀ ਤਰ੍ਹਾਂ ਨੁਕਸਾਨ ਗਈ ਹੈ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 
 


ਦੱਸਿਆ ਜਾ ਰਿਹਾ ਹੈ ਕਿ ਬੱਸ ਨੇ ਪਹਿਲਾਂ ਅੱਗੇ ਜਾ ਰਹੀ ਕਾਰ ਨੂੰ ਟੱਕਰ ਮਾਰੀ ਅਤੇ ਫਿਰ ਰੇਲਿੰਗ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ 'ਚ ਸਵੇਰੇ ਏਅਰਪੋਰਟ ਤੋਂ 35 ਦੇ ਕਰੀਬ ਲੋਕ ਸਵਾਰ ਸਨ, ਜੋ ਵਿਦੇਸ਼ ਤੋਂ ਆਪਣੇ ਘਰਾਂ ਨੂੰ ਆ ਰਹੇ ਸਨ।

ਬੱਸ ਪਲਟਣ ਤੋਂ ਬਾਅਦ ਸਟਾਫ ਨੇ ਤੁਰੰਤ ਜਲੰਧਰ ਡਿਪੂ ਨੂੰ ਸੂਚਿਤ ਕੀਤਾ। ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਡਿਪੂ ਤੋਂ ਤੁਰੰਤ ਵਾਹਨ ਭੇਜੇ ਗਏ। ਰੋਡਵੇਜ਼ ਸਟਾਫ ਨੇ ਯਾਤਰੀਆਂ ਨੂੰ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਹੈ। ਬੱਸ ਨੂੰ ਸਿੱਧਾ ਕਰਨ ਲਈ ਮੌਕੇ 'ਤੇ ਕਰੇਨ ਮੰਗਵਾਈ ਗਈ ਹੈ, ਜਿਸ ਕਾਰਨ ਬੱਸ ਸਿੱਧੀ ਕੀਤੀ ਜਾ ਰਹੀ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ