ਪੜਚੋਲ ਕਰੋ
Advertisement
Jalandhar News : ਜਲੰਧਰ 'ਚ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ 2 ਘੰਟੇ ਬੱਸ ਸਟੈਂਡ ਕੀਤਾ ਬੰਦ , ਲੋਕ ਹੋਏ ਪ੍ਰੇਸ਼ਾਨ
Jalandhar News : ਜਲੰਧਰ ਵਿਖੇ ਅੱਜ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਬੱਸ ਅੱਡੇ ਨੂੰ ਬੰਦ ਕੀਤਾ ਗਿਆ। ਇਸ ਮੌਕੇ ਜਿਥੇ ਇਹ ਮੁਲਾਜ਼ਮ ਆਪਣੀਆਂ ਮੰਗਾਂ 'ਤੇ ਅੜੇ ਹੋਏ ਸੀ।
Jalandhar News : ਜਲੰਧਰ ਵਿਖੇ ਅੱਜ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਬੱਸ ਅੱਡੇ ਨੂੰ ਬੰਦ ਕੀਤਾ ਗਿਆ। ਇਸ ਮੌਕੇ ਜਿਥੇ ਇਹ ਮੁਲਾਜ਼ਮ ਆਪਣੀਆਂ ਮੰਗਾਂ 'ਤੇ ਅੜੇ ਹੋਏ ਸੀ। ਉਹਦੇ ਦੂਸਰੇ ਪਾਸੇ ਸਵਾਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਿਉਂ ਕਰਨਾ ਪਿਆ ਹੈ।
ਪਨਬੱਸ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਆਗੂ ਚਾਨਣ ਸਿੰਘ ਦੇ ਮੁਤਾਬਕ ਇਹ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਂਦੇ ਰਹੇ ਨੇ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਚਾਨਣ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦਾ ਇੱਕ ਕੰਡਕਟਰ ਸਾਥੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਕਿਉਂਕਿ ਉਹਦੇ ਖ਼ਿਲਾਫ਼ ਚੰਡੀਗੜ੍ਹ ਤੋਂ ਜਲੰਧਰ ਆਉਂਦੇ ਹੋਏ ਇਕ ਗਲਤ ਸ਼ਿਕਾਇਤ ਕੀਤੀ ਗਈ ਸੀ ਪਰ ਹਾਲੇ ਤੱਕ ਉਸ ਮੁਲਾਜ਼ਮ ਦੀ ਕੋਈ ਸੁਣਵਾਈ ਨਹੀਂ ਹੋਈ।

ਇਹ ਵੀ ਪੜ੍ਹੋ : Illegal Mining : ਮਾਈਨਿੰਗ ਖੱਡਾਂ ਦੇ ਠੇਕੇਦਾਰ ਰਾਕੇਸ਼ ਚੌਧਰੀ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਹਿਕਮੇ ਵੱਲੋਂ ਫਿਰੋਜ਼ਪੁਰ ਡਿਪੂ ਦੇ 12 ਕੰਡਕਟਰਾਂ ਨੂੰ ਬਦਲ ਕੇ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ,ਜੋ ਕਿ ਇਕ ਨਾਜਾਇਜ਼ ਤੌਰ 'ਤੇ ਬਦਲੀ ਕੀਤੀ ਗਈ ਹੈ। ਚਾਨਣ ਸਿੰਘ ਨੇ ਕਿਹਾ ਕਿ ਮਹਿਕਮਾ ਆਪਣੀ ਮਰਜ਼ੀ ਨਾਲ ਕੰਮ ਕਰ ਰਿਹਾ ਹੈ ਅਤੇ ਮੁਲਜ਼ਮਾਂ ਦੀ ਸੁਣਵਾਈ ਨਹੀਂ ਹੋ ਰਹੀ। ਮਹਿਕਮੇ ਵੱਲੋਂ ਪਿਛਲੇ ਦਿਨੀਂ ਮਹਿਕਮੇ ਨੇ ਨਾਜਾਇਜ਼ ਭਰਤੀ ਕਰਦੇ ਹੋਏ 28 ਐਸੇ ਡਰਾਈਵਰ ਭਰਤੀ ਕੀਤੇ ਗਏ, ਜਿਨ੍ਹਾਂ ਦਾ ਕੋਈ ਟੈਸਟ ਤੱਕ ਨਹੀਂ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਨੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਬੱਸ ਅੱਡਿਆਂ ਨੂੰ ਬੰਦ ਕੀਤਾ ਹੈ ਪਰ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀ ਨਾਂ ਸੁਣੀ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਏਗਾ।
ਸਰਕਾਰ ਅਤੇ ਪਨਬੱਸ ਮੁਲਾਜ਼ਮਾਂ ਦੀ ਤਣਾਤਣੀ ਦੇ ਵਿਚਕਾਰ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਅੱਜ ਸਵੇਰ ਤੋਂ ਹੀ ਬੱਸ ਸਟੈਂਡ ਆਏ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੇਕਰ ਤੁਸੀਂ ਆਪਣੇ ਕਈ ਜ਼ਰੂਰੀ ਕੰਮਾਂ ਲਈ ਬੱਸ ਸਫ਼ਰ ਕਰਨਾ ਸੀ ਪਰ ਬੱਸ ਸਟੈਂਡ ਬੰਦ ਹੋਣ ਕਰਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਨੇ ਹਰ ਪਾਸੇ ਬਰਾਬਰ ਸੁਣਵਾਈ ਕਰਨੀ ਚਾਹੀਦੀ ਹੈ ਤਾਂ ਕਿ ਇਸ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਆਮ ਲੋਕਾਂ ਨੂੰ ਨਾ ਕਰਨਾ ਪਵੇ।

Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement