Jalandhar News: ਜਲੰਧਰ ਦੇ ਲਤੀਫਪੁਰਾ ਵਿੱਚ ਘਰ ਢਾਹ ਕੇ ਉਜਾੜੇ ਗਏ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜੋ ਕੀਤਾ ਬਹੁਤ ਗ਼ਲਤ ਕੀਤਾ ਹੈ। ਲੋਕਾਂ ਨਾਲ ਬਹੁਤ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।


ਸੋਮਵਾਰ ਨੂੰ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਪੀੜਤ ਲੋਕਾਂ ਦਾ ਹਾਲ ਜਾਣਨ ਤੇ ਲੋਕਾਂ ਦੇ ਢਾਹੇ ਗਏ ਘਰ ਦੇਖਣ ਆਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੇ ਘਰ ਢਾਹ ਕੇ ਉਨ੍ਹਾਂ ਦਾ ਨੁਕਸਾਨ ਕੀਤਾ ਹੈ।


ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਰਵਾਈ ਕਰਨ ਤੋਂ ਪਹਿਲਾਂ ਇਸ ਇਲਾਕੇ ਦੀ ਨਿਸ਼ਾਨਦੇਹੀ ਕਰਵਾ ਲੈਣੀ ਚਾਹੀਦੀ ਸੀ। ਜੇ ਕੋਈ ਇੱਥੋਂ ਜਾਣਾ ਚਾਹੁੰਦਾ ਸੀ ਤਾਂ ਸਰਕਾਰ ਉਸ ਦਾ ਪ੍ਰਬੰਧ ਕਰਕੇ ਦਿੰਦੀ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਜਾੜੇ ਹੋਏ ਲੋਕਾਂ ਨੂੰ ਮੁੜ ਇੱਥੇ ਵਸਾਏ।


ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਸੰਜੀਦਗੀ ਨਾਲ ਪੰਜਾਬ ਸਰਕਾਰ ਕੋਲ ਉਠਾਏਗੀ ਤੇ ਸਵਾਲ ਕਰੇਗੀ ਕਿ ਲੋਕਾਂ ਨਾਲ ਇਸ ਤਰ੍ਹਾਂ ਦਾ ਧੱਕਾ ਕਿਉਂ ਹੋਇਆ? ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਮਨੋਰੰਜਨ ਕਾਲੀਆ, ਕੇਡੀ ਭੰਡਾਰੀ, ਸਾਬਕਾ ਮੇਅਰ ਰਾਕੇਸ਼ ਰਾਠੌਰ ਸਣੇ ਹੋਰ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ।


ਇਹ ਵੀ  ਪੜ੍ਹੋ: Funny Video: ਇੱਕ ਬਜ਼ੁਰਗ ਨੇ ਗੂਗਲ ਤੋਂ ਕੀਤੀ ਹੈਰਾਨੀਜਨਕ ਮੰਗ, ਇਹ ਵੀਡੀਓ ਦੇਖ ਕੇ ਤੁਸੀਂ ਵੀ ਨਹੀਂ ਰੋਕ ਸਕੋਗੇ ਹਾਸਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ  ਪੜ੍ਹੋ: Ajab Gajab: ਕੋਈ ਜਾਤ ਕੋਈ ਧਰਮ ਨਹੀਂ..ਦੇਸ਼ ਦਾ ਸਭ ਤੋਂ ਵਿਲੱਖਣ ਪਿੰਡ, ਹਰ ਕੋਈ ਆਪਣੇ ਨਾਮ ਅੱਗੇ ਰੱਖਦਾ ਹੈ ਇੱਕੋ ਉਪਨਾਮ