ਪੜਚੋਲ ਕਰੋ

ਬੀਜੇਪੀ ਨਾਲ ਹੱਥ ਮਿਲਾਉਂਦਿਆਂ ਹੀ ਬੈਂਸ ਭਰਾਵਾਂ ਨੇ ਬੰਨ੍ਹੇ ਮੋਦੀ ਦੀਆਂ ਤਾਰੀਫਾਂ ਦੇ ਪੁਲ, ਬੋਲੇ, ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ, ਸਾਡੀ ਇੱਛਾ 2024 'ਚ ਮੁੜ ਪ੍ਰਧਾਨ ਮੰਤਰੀ ਬਣਨ

ਬੈਂਸ ਨੇ ਕਿਹਾ ਕਿ ਉਹ ਅਗਲਾ ਪੂਰਾ ਹਫ਼ਤਾ ਭਾਜਪਾ ਲਈ ਜਲੰਧਰ ਦੀ ਗਲੀ ਗਲੀ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਆਦਮਪੁਰ ਵਿੱਚ ਉਨ੍ਹਾਂ ਦੇ ਨਾਨਕੇ ਹਨ, ਇਸ ਕਰਕੇ ਉਨ੍ਹਾਂ ਨੂੰ ਜਲੰਧਰ ਦਾ ਸਭ ਕੁਝ ਪਤਾ ਹੈ।

Jalandhar News: ਲੋਕ ਇਨਸਾਫ਼ ਪਾਰਟੀ ਜਲੰਧਰ ਜ਼ਿਮਨੀ ਚੋਣ ਵਿੱਚ ਬੀਜੇਪੀ ਨਾਲ ਡਟ ਗਈ ਹੈ। ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆਂ ਹੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਜੇਪੀ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਦਿੱਤੇ ਹਨ। ਸਿਮਰਜੀਤ ਬੈਂਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਿਫ਼ਤਾਂ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹੁੰਚ ਪੰਜਾਬ ਤੇ ਸਿੱਖ ਪੱਖੀ ਹੈ। 

ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਕੇਂਦਰ ਵਿੱਚ 2024 ਵਿਚ ਮੁੜ ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੇ ਤੇ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕਰਨ ਵਿੱਚ ਨਰਿੰਦਰ ਮੋਦੀ ਦੀ ਮੋਹਰੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਰਿਹਾ ਹੈ। 

ਦੱਸ ਦਈਏ ਕਿ ਸਿਰਮਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ 2012 ’ਚ ਪੰਜਾਬ ਵਿਧਾਨ ਸਭਾ ਦੀ ਚੋਣ ਆਜ਼ਾਦ ਉਮੀਦਵਾਰ ਵਜੋਂ ਲੜੀ ਤੇ ਦੋਵੇ ਭਰਾ ਵੱਡੇ ਫ਼ਰਕ ਨਾਲ ਜਿੱਤੇ ਸਨ। ਸਿਮਰਜੀਤ ਸਿੰਘ ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨਸਾਫ਼ ਪਾਰਟੀ ਬਣਾਈ ਤੇ ‘ਆਪ’ ਨਾਲ ਵੀ ਗੱਠਜੋੜ ਕੀਤਾ, ਪਰ ਉਹ ਸਿਰਫ਼ ਦੋ ਸੀਟਾਂ ਹੀ ਬਚਾ ਸਕੇ। ਇਸ ਵਾਰ 2022 ਦੀਆਂ ਚੋਣਾਂ ਇਕੱਲਿਆਂ ਲੜੀਆਂ, ਪਰ ਝਾੜੂ ਅੱਗੇ ਉਹ ਟਿਕ ਨਾ ਸਕੇ। 

ਬੈਂਸ ਨੇ ਕਿਹਾ ਕਿ ਉਹ ਅਗਲਾ ਪੂਰਾ ਹਫ਼ਤਾ ਭਾਜਪਾ ਲਈ ਜਲੰਧਰ ਦੀ ਗਲੀ ਗਲੀ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਆਦਮਪੁਰ ਵਿੱਚ ਉਨ੍ਹਾਂ ਦੇ ਨਾਨਕੇ ਹਨ, ਇਸ ਕਰਕੇ ਉਨ੍ਹਾਂ ਨੂੰ ਜਲੰਧਰ ਦਾ ਸਭ ਕੁਝ ਪਤਾ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਸਮਰਥਨ ਦਾ ਐਲਾਨ ਕੀਤਾ ਹੈ, ਹਾਲੇ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਹਨ। 

ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਲਈ ਉਹ ਆਪਣੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਬੁਲਾਉਣਗੇ। ਇਸ ਵਿੱਚ ਫ਼ੈਸਲਾ ਲਿਆ ਜਾਏਗਾ ਕਿ ਉਹ ਕਦੋਂ ਭਾਜਪਾ ਦੀ ਮੈਂਬਰਸ਼ਿਪ ਲੈਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਕੰਮ ਤੋਂ ਪ੍ਰਭਾਵਿਤ ਹਨ।

ਟਾਪ ਹੈਡਲਾਈਨ

Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
Jalandhar News: ਜਲੰਧਰ ਦੇ CT ਇੰਸਟੀਚਿਊਟ 'ਚ ਹੋਈ ਝੜਪ, ਕਸ਼ਮੀਰੀ ਵਿਦਿਆਰਥੀਆਂ 'ਤੇ ਲੱਗੇ ਦੋਸ਼, SHO ਬੋਲੇ...
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
Embed widget