Jalandhar news : ਜਲੰਧਰ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਮੰਡੀਆਂ ਦੇ ਵਿਕਾਸ ਦੇ ਲਈ ਕੀਤੇ ਕੰਮਾਂ ਬਾਰੇ ਦੱਸਿਆ।


'ਸਾਡੇ ਫੰਡਾਂ ਨੂੰ ਕੋਈ ਨਹੀਂ ਰੋਕ ਸਕਦਾ'


ਉੱਥੇ ਹੀ ਪੱਤਰਕਾਰਾਂ ਨੇ ਕੈਬਨਿਟ ਮੰਤਰੀ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸਵਾਲ ਕੀਤਾ ਕਿ ਕੇਂਦਰ ਨੇ ਉਨ੍ਹਾਂ ਨੂੰ NHM ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੰਮ ਕਰਨ ਲਈ ਕਿਹਾ ਸੀ, ਨਹੀਂ ਤਾਂ ਸਰਕਾਰ ਨੇ ਫੰਡ ਰੋਕਣ ਦੀ ਗੱਲ ਕਹੀ ਸੀ। ਇਸ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਫੰਡਾਂ ਨੂੰ ਕੋਈ ਨਹੀਂ ਰੋਕ ਸਕਦਾ, ਅਸੀਂ ਕੋਈ ਗਲਤ ਕੰਮ ਨਹੀਂ ਕਰ ਰਹੇ, ਅਤੇ ਤੁਸੀਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹੋ। ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ, ਜਿਨ੍ਹਾਂ ਰਾਜਾਂ ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਹੈ, ਉਹ ਸਰਕਾਰਾਂ ਨੂੰ ਤੰਗ ਕਰਦੇ ਹਨ।


ਇਹ ਵੀ ਪੜ੍ਹੋ: ‘ਸਕੂਲਜ਼ ਆਫ ਐਮੀਨੈਂਸ’ 'ਚ ਪੜ੍ਹਨ ਦੇ ਚਾਹਵਾਨ ਵਿਦਿਆਰਥੀ ਖਿੱਚ ਲੈਣ ਤਿਆਰੀ, CM ਮਾਨ ਨੇ ਦਾਖ਼ਲੇ ਲਈ ਪੋਰਟਲ ਕੀਤਾ ਲਾਂਚ


'ਮੈਂ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ'


ਅੰਮ੍ਰਿਤਪਾਲ ਸਿੰਧ ਖਾਲਸਾ ਵਲੋਂ ਦਿੱਤੀ ਗਈ ਚੇਤਾਵਨੀ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੋਣ ਵਾਲਾ ਹੈ, ਮੈਂ ਇਸ ਬਾਰੇ ਕੋਈ ਗੱਲ ਨਹੀਂ ਕਰਨਾ ਚਾਹੁੰਦਾ ਹਾਂ।


ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ


ਇਸ ਤੋਂ ਇਲਾਵਾ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਦੇ ਗੁਰਦੁਆਰਾ ਸਾਹਿਬ ਵਿੱਚ ਲਾਏ ਗੋਲਕ ਦੇ ਤਾਲੇ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਹੈ। ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦੇਖੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਜੇ ਅੱਜ ਸ਼ਾਮ ਤੱਕ ਮੇਰੇ ਅਤੇ ਮੇਰੇ ਸਾਥੀਆਂ 'ਤੇ ਕੀਤਾ ਪਰਚਾ ਰੱਦ ਨਹੀਂ ਹੁੰਦਾ ਤਾਂ ਕੱਲ ਅਜਨਾਲਾ 'ਚ ਗ੍ਰਿਫ਼ਤਾਰੀ ਦੇਆਂਗੇ : ਅੰਮ੍ਰਿਤਪਾਲ ਸਿੰਘ