Punjab News: ਕਪੂਰਥਲਾ ਦੇ ਜਲੰਧਰ ਰੋਡ 'ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਇੱਕ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਪੁਲਿਸ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਸਿਟੀ ਥਾਣਾ-2 ਅਰਬਨ ਅਸਟੇਟ ਦੇ ਐਸਐਚਓ ਮਨਜੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਉਹ ਫਗਵਾੜਾ ਡਵੀਜ਼ਨ ਦੇ ਸਤਨਾਮਪੁਰਾ ਥਾਣੇ ਵਿੱਚ ਤਾਇਨਾਤ ਸੀ।


ਕਿਵੇਂ ਵਾਪਰਿਆ ਇਹ ਹਾਦਸਾ


ਐਸਐਚਓ ਮਨਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਅਰਬਨ ਅਸਟੇਟ ਨੇੜੇ ਇੱਕ ਕਾਰ ਡਿਵਾਈਡਰ ਨਾਲ ਟਕਰਾ ਗਈ ਜਿਸ ਕਾਰਨ ਕਾਰ ਚਾਲਕ ਐਸਆਈ ਜਸਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਟੀਮ ਮੌਕੇ 'ਤੇ ਪਹੁੰਚੀ ਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ। ਜਿੱਥੇ ਡਾਕਟਕ ਨੇ ਜ਼ਖ਼ਮੀ ਦੀ ਮਾੜੀ ਹਾਲਤ ਦੇਖਕੇ ਅੱਗੇ ਰੈਫਰ ਕਰ ਦਿੱਤਾ ਗਿਆ ਪਰ ਰਾਸਤੇ ਵਿੱਚ ਹੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ।


ਸਰਕਾਰੀ ਕੰਮ ਲਈ ਵਕੀਲ ਨਾਲ ਸੀ ਮੀਟਿੰਗ


ਐਸਐਚਓ ਮਨਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਤਨਾਮਪੁਰਾ ਦੇ ਐਸਐਚਓ ਗੌਰਵ ਧੀਰ ਨੇ ਦੱਸਿਆ ਕਿ ਸਬ-ਇੰਸਪੈਕਟਰ ਜਸਪਾਲ ਸਿੰਘ ਕਪੂਰਥਲਾ ਵਿੱਚ ਕਿਸੇ ਸਰਕਾਰੀ ਕੰਮ ਲਈ ਵਕੀਲ ਨੂੰ ਮਿਲਣ ਗਿਆ ਸੀ। ਜਿਸ ਦੌਰਾਨ ਉਸ ਨਾਲ ਹਾਦਸਾ ਵਾਪਰ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial